ਜਲੰਧਰ: ਸਕੂਲ ਬੱਸ ਦੀ ਪਨਬਸ ਨਾਲ ਹੋਈ ਭਿਆਨਕ ਟੱਕਰ, ਡਰਾਈਵਰ ਦੀ ਮੌਤ (ਵੀਡੀਓ)

Thursday, Aug 03, 2017 - 07:12 PM (IST)

ਜਲੰਧਰ(ਸੋਨੂੰ)— ਥਾਣਾ ਆਦਮਪੁਰ ਦੇ ਅਧੀਨ ਪੈਂਦੇ ਚੂਹੜਵਾਲੀ 'ਚ ਦੋ ਬੱਸਾਂ ਦੀ ਆਮੋ-ਸਾਹਮਣੇ ਟੱਕਰ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਵੀਰਵਾਰ ਸਵੇਰੇ ਪੁਲਸ ਡੀ. ਏ. ਵੀ. ਸਕੂਲ ਦੀ ਬੱਸ ਨੂੰ ਡਰਾਈਵਰ ਮਨਜੀਤ ਸਿੰਘ ਚਲਾ ਕੇ ਬੱਚਿਆਂ ਨੂੰ ਲੈ ਜਾਣ ਲਈ ਜਾ ਰਿਹਾ ਸੀ। ਜਿਵੇਂ ਹੀ ਉਹ ਹੁਸ਼ਿਆਰਪੁਰ ਰੋਡ 'ਤੇ ਪਿੰਡ ਚੂਹੜਵਾਲੀ ਦੇ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਪਨਬਸ ਦੇ ਨਾਲ ਉਸ ਦੀ ਟੱਕਰ ਹੋ ਗਈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਮੌਕੇ 'ਤੇ ਹੀ ਡਰਾਈਵਰ ਮਨਜੀਤ ਸਿੰਘ ਦੀ ਮੌਤ ਹੋ ਗਈ। ਮਨਜੀਤ ਸਿੰਘ ਨਕੋਦਰ ਦਾ ਰਹਿਣ ਵਾਲਾ ਸੀ। ਗਮੀਨਤ ਇਹ ਰਹੀ ਕਿ ਜਿਸ ਸਮੇਂ ਹਾਦਸਾ ਵਾਪਰਿਆ, ਉਸ ਸਮੇਂ ਬੱਚੇ ਬੱਸ 'ਚ ਨਹੀਂ ਸਨ। ਸੂਚਨਾ ਤੋਂ ਬਾਅਦ ਮੌਕੇ 'ਤੇ ਪੁਲਸ ਪਹੁੰਚ ਗਈ ਸੀ ਅਤੇ ਪਨਬਸ ਨੂੰ ਕਬਜ਼ੇ 'ਚ ਲੈ ਲਿਆ ਹੈ ਪਰ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਭੇਜਿਆ ਗਿਆ ਹੈ।


Related News