ਜਲੰਧਰ: ਸੋਢਲ ਰੋਡ ''ਤੇ ਵਾਪਰਿਆ ਭਿਆਨਕ ਹਾਦਸਾ, 2 ਕਾਰਾਂ ਦੀ ਟਰੱਕ ਨਾਲ ਹੋਈ ਟੱਕਰ (pics)
Monday, Aug 14, 2017 - 07:05 PM (IST)
ਜਲੰਧਰ(ਸੋਨੂੰ)— ਇਥੋਂ ਦੇ ਸੋਢਲ ਰੋਡ 'ਤੇ ਭਿਆਨਕ ਸੜਕ ਹਾਦਸਾ ਹੋਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਕੇ. ਐੱਮ. ਵੀ. ਦੇ ਕੋਲ ਦੋ ਕਾਰਾਂ ਦੀ ਟਰੱਕ ਨਾਲ ਭਿਆਨਕ ਟੱਕਰ ਹੋ ਗਈ। ਗਨੀਮਤ ਇਹ ਰਹੀ ਕਿ ਕਿਸੇ ਤਰ੍ਹਾਂ ਦਾ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ, ਉਂਝ ਗੱਡੀਆਂ ਨੁਕਸਾਨੀਆਂ ਗਈਆਂ ਹਨ। ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
