ਬਟਾਲਾ: ਅਚੱਲ ਸਾਹਿਬ ਨੇੜੇ ਵਾਪਰਿਆ ਭਿਆਨਕ ਹਾਦਸਾ, ਇਕੋਂ ਪਰਿਵਾਰ ਦੇ 3 ਜੀਆਂ ਦੀ ਮੌਤ (pics)
Sunday, Aug 20, 2017 - 07:18 PM (IST)
ਬਟਾਲਾ(ਗੁਰਪ੍ਰੀਤ ਸਿੰਘ)— ਬਟਾਲਾ ਨੇੜੇ ਪਿੰਡ ਅਚੱਲ ਸਾਹਿਬ 'ਚ ਭਿਆਨਕ ਸੜਕ ਹਾਦਸਾ ਹੋਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਹੋ ਕੇ ਮਾਂ-ਪੁੱਤ ਅਤੇ ਧੀ ਕਿਸੇ ਕੰਮ ਲਈ ਜਾ ਰਹੇ ਸਨ ਕਿ ਅਚੱਲ ਸਾਹਿਬ ਨੇੜੇ ਇਕ ਬੱਸ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਮੋਟਰਸਾਈਕਲ 'ਤੇ ਸਵਾਰ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
