ਸੜਕ ਹਾਦਸੇ ''ਚ 1 ਜ਼ਖਮੀ, 1 ਦੀ ਮੌਤ

Saturday, Sep 09, 2017 - 07:38 AM (IST)

ਸੜਕ ਹਾਦਸੇ ''ਚ 1 ਜ਼ਖਮੀ, 1 ਦੀ ਮੌਤ

ਸੁਰਸਿੰਘ(ਢਿੱਲੋਂ)-ਬੀਤੀ ਰਾਤ ਸੁਰਸਿੰਘ ਤੋਂ ਬੈਕਾ ਰੋਡ ਉੱਪਰ ਇਕ ਸੜਕ ਹਾਦਸੇ ਦੌਰਾਨ 1 ਵਿਅਕਤੀ ਦੀ ਮੌਤ ਅਤੇ 1 ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਤਨ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਹੁਸ਼ਿਆਰ ਨਗਰ ਅੰਮ੍ਰਿਤਸਰ ਤੇ ਨਿਸ਼ਾਨ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਮਾੜੀਮੇਘਾ ਮੋਟਰਸਾਈਕਲ 'ਤੇ ਸੁਰਸਿੰਘ ਤੋਂ ਬੈਕਾ ਰੋਡ ਨੂੰ ਜਾ ਰਹੇ ਸਨ ਤਾਂ ਰਸਤੇ ਵਿਚ ਉਨ੍ਹਾਂ ਦੀ ਰੇਹੜੇ ਨਾਲ ਟੱਕਰ ਹੋ ਗਈ, ਜਿਸ ਕਾਰਨ ਦੋਵੇਂ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਸੁਰਸਿੰਘ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਰਤਨ ਸਿੰਘ ਵਾਸੀ ਹੁਸ਼ਿਆਰ ਨਗਰ ਦੀ ਮੌਤ ਹੋ ਗਈ ਅਤੇ ਨਿਸ਼ਾਨ ਸਿੰਘ ਨੂੰ ਡਾਕਟਰਾਂ ਨੇ ਅੰਮ੍ਰਿਤਸਰ ਰੈਫਰ ਕਰ ਦਿੱਤਾ। ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਰੇਹੜਾ ਚਾਲਕ ਖਿਲਾਫ ਕੇਸ ਦਰਜ ਕਰ ਦਿੱਤਾ ਗਿਆ ਅਤੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਕੇ ਪੋਸਟਮਾਰਟਮ ਲਈ ਪੱਟੀ ਭੇਜ ਦਿੱਤੀ ਹੈ।


Related News