ਸੜਕ ਹਾਦਸੇ ''ਚ ਹੋਈ ਨੌਜਵਾਨ ਦੀ ਮੌਤ

Sunday, Sep 17, 2017 - 07:09 PM (IST)

ਸੜਕ ਹਾਦਸੇ ''ਚ ਹੋਈ ਨੌਜਵਾਨ ਦੀ ਮੌਤ

ਰੂਪਨਗਰ(ਵਿਜੇ)— ਥਾਣਾ ਸਿੰਘ ਭਗਵੰਤਪੁਰ ਪੁਲਸ ਨੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਦੇ ਮਾਮਲੇ ਵਿਚ ਅਣਪਛਾਤੇ ਵਾਹਨ ਚਾਲਕ 'ਤੇ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਕਰਮਜੀਤ ਸਿੰਘ ਪੁੱਤਰ ਕਰਨੈਲ ਸਿੰਘ ਨਿਵਾਸੀ ਭਿਊਰਾ ਨੇ ਦੱਸਿਆ ਕਿ ਉਨ੍ਹਾਂ ਦਾ ਚਾਚਾ ਜਰਨੈਲ ਸਿੰਘ ਪੁੱਤਰ ਪ੍ਰੀਤਮ ਸਿੰਘ ਪਿੰਡ ਭਿਉਰਾ ਵਿਚ ਟਰਾਂਸਪੋਰਟ ਦੀ ਦੁਕਾਨ ਕਰਦਾ ਸੀ ਅਤੇ ਉਨ੍ਹਾਂ ਦੇ ਕੋਲ ਆਏ ਹੋਏ ਸਨ। ਉਨ੍ਹਾਂ ਦੇ ਚਾਚਾ ਟਰਾਂਸਪੋਰਟ ਦੀ ਦੁਕਾਨ ਤੋਂ ਦੁਪਹਿਰ ਦੇ ਸਮੇਂ ਰੋਟੀ ਖਾਣ ਲਈ ਪੈਦਲ ਆਪਣੇ ਘਰ ਵੱਲ ਜਾ ਰਹੇ ਸਨ ਕਿ ਕਿਸੇ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਆਪਣੀ ਚਪੇਟ 'ਚ ਲੈ ਲਿਆ, ਜਿਸ ਵਿਚ ਜਰਨੈਲ ਸਿੰਘ ਬੁਰੀ ਤਰ੍ਹਾਂ ਜਜ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਪੀ. ਜੀ. ਆਈ. ਲਿਆਂਦਾ ਗਿਆ ਪਰ ਉਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਪੁਲਸ ਨੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਾਹਨ ਚਾਲਕ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


Related News