ਮੋਟਰਸਾਈਕਲਾਂ ਦੀ ਟੱਕਰ ''ਚ 1 ਨੌਜਵਾਨ ਦੀ ਮੌਤ, 2 ਗੰਭੀਰ ਜ਼ਖਮੀ
Wednesday, Sep 20, 2017 - 02:00 AM (IST)

ਸਰਦੂਲਗੜ੍ਹ(ਚੋਪੜਾ)-ਘੱਗਰ ਦਰਿਆ ਦੇ ਪੁਲ 'ਤੇ ਦੋ ਮੋਟਰਸਾਈਕਲਾਂ ਦੀ ਹੋਈ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦੋਂਕਿ ਔਰਤ ਸਮੇਤ 2 ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਰਕਾਰੀ ਸਿਵਲ ਹਸਪਤਾਲ 'ਚ ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਤੋਂ ਬਾਅਦ ਬਿਹਤਰ ਇਲਾਜ ਲਈ ਮਾਨਸਾ ਵਿਖੇ ਰੈਫਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਸਾਹਿਲ ਕੁਮਾਰ (22) ਪੁੱਤਰ ਸੁਰੇਸ਼ ਕੁਮਾਰ ਵਾਸੀ ਰੋੜੀ (ਹਰਿਆਣਾ) ਆਪਣੀ ਮਾਤਾ ਏਕਤਾ ਰਾਣੀ ਨਾਲ ਦਵਾਈ ਲੈ ਕੇ ਮੋਟਰਸਾਈਕਲ 'ਤੇ ਰੋੜੀ ਨੂੰ ਜਾ ਰਹੇ ਸਨ ਕਿ ਸਾਹਮਣੇ ਤੋਂ ਕਿਸੇ ਵਾਹਨ ਨੂੰ ਓਵਰਟੇਕ ਕਰਦਾ ਹੋਇਆ ਮੋਟਰਸਾਈਕਲ, ਜਿਸ ਨੂੰ ਰਾਕੇਸ਼ ਕੁਮਾਰ ਵਾਸੀ ਅਲਵਰ ਚਲਾ ਰਿਹਾ ਸੀ, ਦੀ ਟੱਕਰ ਹੋ ਗਈ, ਜਿਸ ਨਾਲ ਮੋਟਰਸਾਈਕਲ ਸਵਾਰਾਂ ਨੂੰ ਗੰਭੀਰ ਸੱਟਾਂ ਲੱਗ ਗਈਆਂ, ਜਿਨ੍ਹਾਂ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਰੈਫਰ ਕਰ ਦਿੱਤਾ ਗਿਆ, ਜਿਥੇ ਸਾਹਿਲ ਕੁਮਾਰ ਵਾਸੀ ਰੋੜੀ ਦੀ ਮੌਤ ਹੋ ਗਈ। ਖਬਰ ਲਿਖੇ ਜਾਣ ਤੱਕ ਬਾਕੀ ਦੋਵਾਂ ਜ਼ਖਮੀਆਂ ਦੀ ਹਾਲਤ ਵੀ ਗੰਭੀਰ ਬਣੀ ਹੋਈ ਸੀ।