ਸੜਕ ਹਾਦਸੇ ''ਚ ਮਾਂ-ਪੁੱਤ ਗੰਭੀਰ ਜ਼ਖਮੀ

Sunday, Oct 22, 2017 - 09:56 AM (IST)

ਸੜਕ ਹਾਦਸੇ ''ਚ ਮਾਂ-ਪੁੱਤ ਗੰਭੀਰ ਜ਼ਖਮੀ

ਬਨੂੜ (ਗੁਰਪਾਲ)-ਬਨੂੜ ਤੋਂ ਤੇਪਲਾ ਨੂੰ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਵਾਪਰੇ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਮਾਂ-ਪੁੱਤ ਦੇ ਗੰਭੀਰ ਜ਼ਖਮੀ ਹੋ ਜਾਣ ਦਾ ਸਮਾਚਾਰ ਮਿਲਿਆ ਹੈ। 
ਜਾਣਕਾਰੀ ਅਨੁਸਾਰ ਨੇੜਲੇ ਪਿੰਡ ਬਾਕਰਪੁਰ ਦਾ ਵਸਨੀਕ ਨੌਜਵਾਨ ਬਲਕਾਰ ਸਿੰਘ ਉਮਰ 28 ਸਾਲ ਤੇ ਉਸ ਦੀ ਮਾਤਾ ਸ਼ਮਸ਼ੇਰ ਕੌਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਅੰਬਾਲਾ ਵਿਚ ਸਥਿਤ ਹਸਪਤਾਲ ਵਿਚੋਂ ਦਵਾਈ ਲੈਣ ਲਈ ਜਾ ਰਹੇ ਸਨ ਜਦੋਂ ਉਹ ਤੇਪਲਾ ਨੂੰ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਪਿੰਡ ਖਲੋਰ ਦੇ ਨੇੜੇ ਪਹੁੰਚੇ ਤਾਂ ਅਚਾਨਕ ਮੋਟਰਸਾਈਕਲ ਅੱਗੇ ਕੁੱਤਾ ਆਉੁਣ ਕਾਰਨ ਉਹ ਦੋਵੇਂ ਸੜਕ 'ਤੇ ਡਿੱਗ ਕੇ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਲੋਕਾਂ ਨੇ ਚੁੱਕ ਕੇ ਇਲਾਜ ਲਈ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ।


Related News