ਸੜਕ ਹਾਦਸੇ 'ਚ ਬਾਈਕ ਸਵਾਰ ਔਰਤ ਦੀ ਮੌਤ, 2 ਜ਼ਖਮੀ (ਤਸਵੀਰਾਂ)

Friday, Nov 03, 2017 - 04:51 PM (IST)


ਝਬਾਲ/ਬੀੜ ਸਾਹਿਬ (ਹਰਬੰਸ ਲਾਲ ਘੁੰਮਣ, ਬਖਤਾਵਰ, ਭਾਟੀਆ) - ਸ਼ੁੱਕਰਵਾਰ ਦੁਪਹਿਰ ਨੂੰ ਵਾਪਰੇ ਸੜਕ ਹਾਦਸੇ ਦੌਰਾਨ ਬਾਈਕ ਸਵਾਰ ਇਕ ਔਰਤ ਦੀ ਮੌਤ ਹੋ ਗਈ, ਜਦਕਿ 2 ਲੋਕਾਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਖਮੀਆਂ ਨੂੰ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾ ਦਿੱਤਾ ਗਿਆ ਹੈ। 

PunjabKesariਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗੱਗੋਬੂਆ ਤੋਂ ਪੰਜਾਬ ਸਿੰਘ ਪੁੱਤਰ ਸ਼ਿੰਦਾ ਸਿੰਘ ਆਪਣੀ ਪਤਨੀ ਅਮਰਜੀਤ ਕੌਰ ਨਾਲ ਆਪਣੇ ਮੋਟਰਸਾਇਕਲ ਨੰਬਰ ਪੀ. ਬੀ. 02-ਏ. ਜੈੱਡ. 8579 'ਤੇ ਸਵਾਰ ਹੋ ਕੇ ਅੱਡਾ ਝਬਾਲ ਤੋਂ ਕੁਝ ਘਰੇਲੂ ਸਮਾਨ ਖਰੀਦ ਕੇ ਵਾਪਸ ਆ ਰਹੇ ਸਨ ਤਾਂ ਰਸਤੇ 'ਚ ਪਿੰਡ ਪੰਜਵੜ ਵਾਸੀ ਸਵ: ਪੁਲਸ ਮੁਲਾਜ਼ਮ ਸੁਖਚੈਨ ਸਿੰਘ ਦੀ ਪਤਨੀ ਹਰਜੀਤ ਕੌਰ (65) ਲਿਫਟ ਲੈ ਕੇ ਇਨ੍ਹਾਂ ਦੀ ਬਾਇਕ 'ਤੇ ਬੈਠ ਗਈ। ਭਿੱਖੀਵਿੰਡ ਰੋਡ 'ਤੇ ਸਥਿਤ ਐੱਚ. ਪੀ. ਰਾਣਾ ਹਰਬੀਰ ਪੈਟਰੋਲ ਪੰਪ ਨੇੜੇ ਸੜਕ ਖਰਾਬ ਹੋਣ ਕਾਰਨ ਮੋਟਰਸਾਇਕਲ ਸਵਾਰ ਵੱਲੋ ਲੰਘ ਰਹੇ ਇਕ ਛੋਟੇ ਹਾਥੀ ਆਟੋ ਨੂੰ ਜਗ੍ਹਾਂ ਦੇਣ ਦੀ ਕੋਸ਼ਿਸ਼ ਕਰਨ 'ਤੇ ਮੋਟਰਸਾਇਕਲ ਦਾ ਸਤੁੰਲਨ ਵਿਗੜ ਗਿਆ ਅਤੇ ਬਾਇਕ ਸਵਾਰ 3 ਜਾਣੇ ਸੜਕ ਵਿਚਕਾਰ ਡਿੱਗ ਗਏ। ਉਧਰ ਸਾਹਮਣੇ ਤੋਂ ਆ ਰਹੀ ਤੇਜ ਰਫਤਾਰ ਸਕਾਰਪਿਓ ਗੱਡੀ ਨੰਬਰ-ਪੀ. ਬੀ. 46-ਜੀ-2567 ਦੀ ਲਪੇਟ 'ਚ ਆਉਣ ਨਾਲ ਔਰਤ ਹਰਜੀਤ ਕੌਰ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਪੰਜਾਬ ਸਿੰਘ ਅਤੇ ਉਸਦੀ ਪਤਨੀ ਅਮਰਜੀਤ ਕੌਰ ਜ਼ਖਮੀ ਹੋ ਗਏ। ਜ਼ਖਮੀ ਹਾਲਤ 'ਚ ਉਨ੍ਹਾਂ ਨੂੰ ਬਾਬਾ ਬੁੱਢਾ ਜੀ ਚੈਰੀਟੇਬਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ।

PunjabKesari

ਮੌਕੇ 'ਤੇ ਪੁਲਸ ਪਾਰਟੀ ਸਮੇਤ ਪੁੱਜੇ ਥਾਣਾ ਝਬਾਲ ਦੇ ਐੱਸ. ਐੱਚ. ਓ.ਹਰਸਾ ਸਿੰਘ ਅਤੇ ਏ. ਐੱਸ. ਆਈ. ਬਲਜੀਤ ਸਿੰਘ ਵੱਲੋਂ ਮ੍ਰਿਤਕ ਔਰਤ ਦੀ ਲਾਸ਼ ਅਤੇ ਮੋਟਰਸਾਇਕਲ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Related News