ਧੁੰਦ ਕਾਰਨ ਬੱਸ ਅਤੇ ਟਰੱਕ ਦੀ ਟੱਕਰ, 5 ਜ਼ਖ਼ਮੀ
Thursday, Nov 09, 2017 - 04:38 PM (IST)
ਜ਼ੀਰਾ (ਗੁਰਮੇਲ) - ਜ਼ੀਰਾ-ਫ਼ਿਰੋਜ਼ਪੁਰ ਰੋਡ 'ਤੇ ਸੰਘਣੀ ਧੁੰਦ ਕਾਰਨ ਟਰੱਕ ਤੇ ਬੱਸ ਦੀ ਆਹਮੋ-ਸਾਹਮਣੀ ਟੱਕਰ 'ਚ ਪੰਜ ਜਣਿਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਕ ਪ੍ਰਾਈਵੇਟ ਕੰਪਨੀ ਦੀ ਬੱਸ ਜੋ ਫ਼ਿਰੋਜ਼ਪੁਰ ਤੋਂ ਜ਼ੀਰਾ ਵੱਲ ਨੂੰ ਆ ਰਹੀ ਸੀ, ਜਦੋਂ ਉਹ ਜ਼ੀਰਾ-ਫ਼ਿਰੋਜ਼ਪੁਰ ਰੋਡ 'ਤੇ ਸਥਿਤ ਸ਼ਹਿਨਸ਼ਾਹ ਪੈਲੇਸ ਕੋਲ ਪੁੱਜੀ ਤਾਂ ਉਸ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ ਬੱਸ ਡਰਾਈਵਰ ਲਖਵੀਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਫ਼ਿਰੋਜ਼ਪੁਰ, ਲਖਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਫ਼ਿਰੋਜ਼ਪੁਰ, ਹਰਪਾਲ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਲੋਹਗੜ੍ਹ, ਬਲਵਿੰਦਰ ਕੌਰ ਪਤਨੀ ਗੁਰਚਰਨ ਸਿੰਘ ਵਾਸੀ ਪਿੰਡ ਗੋਗੋਆਣੀ, ਵੀਰਪਾਲ ਕੌਰ ਪਤਨੀ ਸੁਰਜੀਤ ਸਿੰਘ ਪਿੰਡ ਭਾਮਾ ਦੇ ਮਾਮੂਲੀ ਸੱਟਾਂ ਲੱਗ ਗਈਆਂ, ਜਿਨ੍ਹਾਂ ਨੂੰ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਸਿਵਲ ਹਸਪਤਾਲ ਜ਼ੀਰਾ ਵਿਖੇ ਇਲਾਜ ਲਈ ਦਾਖਲ ਕਰਵਾ ਦਿੱਤਾ ਗਿਆ।
