ਲਾਪ੍ਰਵਾਹੀ ਨਾਲ ਵਾਹਨ ਚਲਾਉਣ ''ਤੇ 2 ਖਿਲਾਫ਼ ਮਾਮਲਾ ਦਰਜ
Tuesday, Jan 02, 2018 - 12:11 PM (IST)

ਬਠਿੰਡਾ (ਸੁਖਵਿੰਦਰ)-ਪੁਲਸ ਨੇ ਲਾਪ੍ਰਵਾਹੀ ਨਾਲ ਵਾਹਨ ਚਲਾਉਣ ਵਾਲੇ ਇਕ ਅਣਪਛਾਤੇ ਸਮੇਤ 2 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਰਮੇਸ਼ ਸੰਨੀ ਵਾਸੀ ਬਠਿੰਡਾ ਨੇ ਕੈਨਾਲ ਕਾਲੋਨੀ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦਾ ਪਿਤਾ ਕਿਸ਼ਨ ਲਾਲ ਮੁਲਤਾਨੀਆਂ ਰੋਡ 'ਤੇ ਪੈਦਲ ਜਾ ਰਿਹਾ ਸੀ ਕਿ ਇਸ ਦੌਰਾਨ ਮੋਟਰਸਾਈਕਲ ਚਾਲਕ ਵਿੱਕੀ ਵਾਸੀ ਬਠਿੰਡਾ ਨੇ ਲਾਪ੍ਰਵਾਹੀ ਨਾਲ ਉਸ ਦੇ ਪਿਤਾ ਨੂੰ ਟੱਕਰ ਮਾਰ ਕੇ ਜ਼ਖਮੀ ਕਰ ਦਿੱਤਾ। ਹਾਦਸੇ ਦੌਰਾਨ ਉਸ ਦੇ ਪਿਤਾ ਦੀ ਮੌਤ ਹੋ ਗਈ। ਇਧਰ, ਗੁਰਦੀਪ ਸਿੰਘ ਵਾਸੀ ਫੂਲ ਨੇ ਸਿਟੀ ਰਾਮਪੁਰਾ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਬੀਤੇ ਦਿਨੀਂ ਉਸ ਦਾ ਭਰਾ ਮੋਟਰਸਾਈਕਲ 'ਤੇ ਜਾ ਰਿਹਾ ਸੀ ਕਿ ਇਸ ਦੌਰਾਨ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਉਸ ਦੇ ਭਰਾ ਨੂੰ ਫੇਟ ਮਾਰ ਕੇ ਜ਼ਖਮੀ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਨੇ ਉਕਤ ਦੋਵਾਂ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਦਿੱਤੀ ਹੈ।