ਸੰਘਣੀ ਧੁੰਦ ਕਾਰਨ ਹੋਇਆ ਹਾਦਸਾ, 3 ਨੌਜਵਾਨ ਜ਼ਖਮੀ
Sunday, Jan 28, 2018 - 05:37 PM (IST)

ਗੁਰੂਹਰਸਹਾਏ (ਆਵਲਾ) - ਬੀਤੀ ਸ਼ਨੀਵਾਰ ਦੀ ਰਾਤ ਨੂੰ 3 ਨੌਜਵਾਨਾਂ ਦੇ ਕਾਰ ਸੜਕ ਹਾਦਸੇ ਦੌਰਾਨ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮਿਲੀ ਹੈ ਕਿ ਸੰਘਣੀ ਧੁੰਦ ਕਾਰਨ ਬੀਤੀ ਰਾਤ ਨੂੰ 3 ਨੌਜਵਾਨ ਹੋਂਡਾ ਸਿਟੀ ਕਾਰ 'ਤੇ ਕਿਸੇ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਜ਼ਿਆਦਾ ਧੁੰਦ ਹੋਣ ਕਾਰਨ ਉਨ੍ਹਾਂ ਨੂੰ ਕੁਝ ਵਿਖਾਈ ਨਹੀਂ ਸੀ ਦੇ ਰਿਹਾ, ਜਿਸ ਦੌਰਾਨ ਉਨ੍ਹਾਂ ਦੀ ਕਾਰ ਇਕ ਪੇੜ ਨਾਲ ਟਕਰਾ ਗਈ। ਇਸ ਹਾਦਸੇ ਨਾਲ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਅਤੇ 2 ਨੌਜਵਾਨਾਂ ਨੂੰ ਮਾਮੂਲੀ ਸੱਟਾਂ ਲੱਗ ਗਈਆ। ਗੰਭੀਰ ਜ਼ਖਮੀ ਨੌਜਵਾਨ ਦੀ ਪਛਾਣ ਲਖਵਿੰਦਰ ਦੇ ਨਾਮ ਤੋਂ ਹੋਈ ਹੈ, ਜਿਸ ਦੀ ਹਾਦਸੇ ਦੌਰਾਨ ਲੱਤ ਟੁੱਟ ਗਈ ਅਤੇ ਉਸ ਨੂੰ ਇਲਾਜ ਲਈ ਮੁਕਤਸਰ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਨੌਜਵਾਨਾਂ ਨੇ ਦੱਸਿਆ ਕਿ ਟੱਕਰ ਹੋਣ ਕਾਰਨ ਕਾਰ ਦੇ ਏਅਰਬੈਗ ਖੁੱਲ੍ਹ ਗਏ ਸਨ। ਕਾਰ ਦਾ ਏਅਰਬੈਗ ਖੁੱਲ੍ਹਣ ਨਾਲ ਸਾਡੀ ਜਾਨ ਬਚ ਗਈ। ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।