ਕਾਰ-ਮੋਟਰਸਾਈਕਲ ਦੀ ਟੱਕਰ ''ਚ ਨੌਜਵਾਨ ਜ਼ਖ਼ਮੀ

Thursday, Feb 22, 2018 - 07:51 AM (IST)

ਜੈਤੋ (ਜਿੰਦਲ) - ਕੋਟਕਪੂਰਾ ਰੋਡ 'ਤੇ ਰਾਮ ਬਾਗ ਦੇ ਨਜ਼ਦੀਕ ਇਕ ਮੋਟਰਸਾਈਕਲ ਅਤੇ ਕਾਰ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਦੁਰਘਟਨਾ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਨੌਜਵਾਨ ਵੈੱਲਫੇਅਰ ਸੋਸਾਇਟੀ, ਜੈਤੋ ਦੇ ਆਗੂ ਮੌਕੇ 'ਤੇ ਪਹੁੰਚੇ ਅਤੇ ਜ਼ਖ਼ਮੀ ਨੌਜਵਾਨ ਪੂਰਨ ਚੰਦ (35) ਪੁੱਤਰ ਮੂਲ ਚੰਦ ਵਾਸੀ ਗੋਨੇਆਣਾ ਨੂੰ ਸਿਵਲ ਹਸਪਤਾਲ ਪਹੁੰਚਾਇਆ।


Related News