ਹਾਦਸਿਆਂ ''ਚ ਤਿੰਨ ਵਿਅਕਤੀ ਜ਼ਖ਼ਮੀ
Saturday, Mar 24, 2018 - 08:24 AM (IST)

ਕੋਟਕਪੂਰਾ (ਨਰਿੰਦਰ, ਭਾਵਿਤ) - ਇਲਾਕੇ 'ਚ ਵਾਪਰੇ ਵੱਖ-ਵੱਖ ਹਾਦਸਿਆਂ 'ਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਪਿੰਡ ਲਾਲੇਆਣਾ ਨਜ਼ਦੀਕ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਟੱਕਰ ਕਾਰਨ ਇਕ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ, ਜੋ ਕਿ ਜ਼ੇਰੇ ਇਲਾਜ ਹੈ। ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਵਰਕਰਾਂ ਅਤੇ ਐਂਬੂਲੈਂਸ ਡਰਾਈਵਰ ਨੇ ਦੱਸਿਆ ਕਿ ਜ਼ਖ਼ਮੀ ਪ੍ਰਵੀਨ ਕੁਮਾਰ ਵਾਸੀ ਜੈਤੋ ਨੂੰ ਇਲਾਜ ਲਈ ਸਿਵਲ ਹਸਪਤਾਲ ਕੋਟਕਪੂਰਾ ਲਿਆਂਦਾ ਗਿਆ, ਪਰ ਡਾਕਟਰਾਂ ਵੱਲੋਂ ਉਸਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ। ਇਸੇ ਤਰ੍ਹਾਂ ਦੇਵੀਵਾਲਾ ਰੋਡ 'ਤੇ ਇਕ ਮਾਰੂਤੀ ਕਾਰ ਦੀ ਫੇਟ ਵੱਜਣ ਕਾਰਨ ਇਕ ਬੱਚਾ ਜ਼ਖ਼ਮੀ ਹੋ ਗਿਆ, ਜੋ ਕਿ ਜ਼ੇਰੇ ਇਲਾਜ ਹੈ। ਜਾਣਕਾਰੀ ਅਨੁਸਾਰ ਬੱਚਾ ਘਰੋਂ ਕੋਈ ਸਾਮਾਨ ਲੈਣ ਲਈ ਦੁਕਾਨ ਨੂੰ ਜਾ ਰਿਹਾ ਸੀ ਕਿ ਜਦ ਉਹ ਸੜਕ ਪਾਰ ਕਰਨ ਲੱਗਾ ਤਾਂ ਇਕ ਮਾਰੂਤੀ ਕਾਰ ਨੇ ਫੇਟ ਮਾਰ ਦਿੱਤੀ ਅਤੇ ਫੇਟ ਮਾਰਨ ਉਪਰੰਤ ਕਾਰ ਡਰਾਈਵਰ ਕਾਰ ਨੂੰ ਭਜਾ ਕੇ ਲੈ ਗਿਆ। ਓਧਰ, ਪਿੰਡ ਰੋਮਾਣਾ ਅਲਬੇਲ ਸਿੰਘ ਦੇ ਪੈਟਰੋਲ ਪੰਪ ਨੇੜੇ ਮੋਟਰਸਾਈਕਲ ਅਤੇ ਕਾਰ ਦਰਮਿਆਨ ਵਾਪਰੇ ਹਾਦਸੇ 'ਚ ਲਖਵਿੰਦਰ ਸਿੰਘ ਵਾਸੀ ਮੱਤਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਮੈਂਬਰਾਂ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਭਰਤੀ ਕਰਵਾਇਆ।