ਸੜਕ ਹਾਦਸੇ : 2 ਦੀ ਮੌਤ, 1 ਗੰਭੀਰ ਜ਼ਖਮੀ

Saturday, Jun 16, 2018 - 07:22 AM (IST)

ਸੜਕ ਹਾਦਸੇ : 2 ਦੀ ਮੌਤ, 1 ਗੰਭੀਰ ਜ਼ਖਮੀ

ਮੋਰਿੰਡਾ (ਧੀਮਾਨ) - ਪਿੰਡ ਬੂਥਗੜ੍ਹ ਦੇ ਨੇੜੇ ਇਕ ਟਿੱਪਰ ਤੇ ਮੋਟਰਸਾਈਕਲ ਵਿਚਕਾਰ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਚਾਲਕ ਗੰਭੀਰ ਜ਼ਖਮੀ ਹੋ ਗਿਆ, ਜਦਕਿ ਉਸਦੀ ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮੋਰਿੰਡਾ ਪੁਲਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੁੱਚਾ ਸਿੰਘ ਵਾਸੀ ਪਿੰਡ ਅਮਰਾਲਾ ਆਪਣੇ ਮੋਟਰਸਾਈਕਲ (ਪੀ. ਬੀ. 23 ਐੱਸ- 8463) 'ਤੇ ਜਾ ਰਿਹਾ ਸੀ ਕਿ ਮੋਦੀ ਕੰਸਟ੍ਰਕਸ਼ਨ ਕੰਪਨੀ ਦੇ ਪਲਾਂਟ ਦੇ ਨੇੜੇ ਟਿੱਪਰ (ਪੀ. ਬੀ. 12 ਵਾਈ-4722) ਨਾਲ ਹੋਏ ਸੜਕ ਹਾਦਸੇ ਵਿਚ ਉਸਦੀ ਪਤਨੀ ਬਲਜਿੰਦਰ ਕੌਰ (55) ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਵਿਚ ਸੁੱਚਾ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸਨੂੰ ਸਰਕਾਰੀ ਹਸਪਤਾਲ ਮੋਰਿੰਡਾ ਲਿਜਾਇਆ ਗਿਆ, ਜਿਥੋਂ ਡਾਕਟਰਾਂ ਨੇ ਉਸਨੂੰ ਮੁੱਢਲੀ ਡਾਕਟਰੀ ਸਹਾਇਤਾ ਦੇ ਕੇ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ।  ਇਸ ਸਬੰਧੀ ਏ. ਐੱਸ. ਆਈ. ਸੰਜੀਵ ਕੁਮਾਰ ਨੇ ਦੱਸਿਆ ਕਿ ਮੋਰਿੰਡਾ ਪੁਲਸ ਨੇ ਬਲਜਿੰਦਰ ਕੌਰ ਦੀ ਲਾਸ਼ ਪੋਸਟਮਾਰਟਮ ਲਈ ਭੇਜ ਕੇ ਤੇ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸ੍ਰੀ ਚਮਕੌਰ ਸਾਹਿਬ, (ਕੌਸ਼ਲ)-ਸ੍ਰੀ ਚਮਕੌਰ ਸਾਹਿਬ-ਨੀਲੋਂ ਮਾਰਗ 'ਤੇ ਪੈਂਦੇ ਪਿੰਡ ਸਮਸਪੁਰ ਦੇ ਮੋੜ 'ਤੇ ਪੈਦਲ ਆ ਰਹੇ 2 ਵਿਅਕਤੀਆਂ ਨੂੰ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਦੂਜਾ ਗੰਭੀਰ ਜ਼ਖਮੀ ਹੋ ਗਿਆ।
 ਥਾਣਾ ਮੁਖੀ ਹਰਕੀਰਤ ਸਿੰਘ ਅਨੁਸਾਰ ਇਹ ਹਾਦਸਾ ਬਾਅਦ ਦੁਪਹਿਰ ਉਕਤ ਥਾਂ 'ਤੇ ਉਸ ਸਮੇਂ ਵਾਪਰਿਆ, ਜਦੋਂ ਉਪਰੋਕਤ ਵਿਅਕਤੀ ਪਸ਼ੂ ਖਰੀਦ ਕੇ ਪੈਦਲ ਆ ਰਹੇ ਸਨ ਕਿ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਫੇਟ ਮਾਰ ਕੇ ਦੋਵਾਂ ਨੂੰ ਜ਼ਖਮੀ ਕਰ ਦਿੱਤਾ। ਇਨ੍ਹਾਂ ਵਿਚੋਂ ਇਕ ਵਿਅਕਤੀ ਦੀ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿਚ ਹੀ ਮੌਤ ਹੋ ਗਈ, ਜਦਕਿ ਦੂਜਾ ਵਿਅਕਤੀ ਬਲਜੀਤ ਸਿੰਘ ਵਾਸੀ ਬਹਿਲੋਲਪੁਰ ਨੂੰ ਗੰਭੀਰ ਹਾਲਤ ਵਿਚ ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਇਥੇ ਡਾਕਟਰਾਂ ਨੇ ਉਸ ਨੂੰ ਮੁਢਲੀ ਸਹਾਇਤਾ ਦੇਣ ਤੋਂ ਬਾਅਦ ਖਤਰੇ ਤੋਂ ਬਾਹਰ ਦੱਸਿਆ। ਮ੍ਰਿਤਕ ਦੀ ਪਛਾਣ ਵਿੱਕੀ (35) ਵਾਸੀ ਸਤਾਬਗੜ੍ਹ ਵਜੋਂ ਹੋਈ। ਪੁਲਸ ਨੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਮੁਕੱਦਮਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਵਰਣਨਯੋਗ ਹੈ ਕਿ ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਹ ਹਾਦਸਾ ਮਹਿੰਦਰਾ ਗੱਡੀ ਨਾਲ ਹੋਇਆ ਹੈ।


Related News