ਸਡ਼ਕ ਹਾਦਸੇ ’ਚ ਇਕ ਦੀ ਮੌਤ, 1 ਜ਼ਖਮੀ
Monday, Jul 09, 2018 - 01:18 AM (IST)

ਸ੍ਰੀ ਅਨੰਦਪੁਰ ਸਾਹਿਬ, (ਬਾਲੀ)- ਪਿੰਡ ਕੋਟਲਾ ਬੱਸ ਅੱਡੇ ਵਿਚਕਾਰ ਇਕ ਬਲੈਰੋ ਜੀਪ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ ਤੇ ਉਸਦਾ ਦੂਸਰਾ ਸਾਥੀ ਜ਼ਖਮੀ ਹੋ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਅਨੰਦਪੁਰ ਸਾਹਿਬ ਦੇ ਜਾਂਚ ਅਧਿਕਾਰੀ ਏ.ਐੱਸ.ਆਈ. ਕਸ਼ਮੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਤੇਜ ਸਿੰਘ ਉਰਫ ਲਾਲੀ (26) ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਦੋਲੋਵਾਲ ਲੋਅਰ ਥਾਣਾ ਸ੍ਰੀ ਕੀਰਤਪੁਰ ਸਾਹਿਬ ਅਤੇ ਉਸਦਾ ਇਕ ਸਾਥੀ ਸਤਵੀਰ ਸਿੰਘ ਉਰਫ ਲੱਕੀ ਪੁੱਤਰ ਸੋਮਨਾਥ ਵਾਸੀ ਪਿੰਡ ਚਨੌਲੀ ਥਾਣਾ ਨੂਰਪੁਰਬੇਦੀ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਬੱਸ ਅੱਡਾ ਕੋਟਲਾ ਡਿਵਾਈਡਰ ਕੱਟ ਤੋਂ ਜਦੋਂ ਕੋਟਲਾ ਕਾਲੋਨੀ ਦੀ ਸਾਈਡ ਜਾਣ ਲਈ ਮੁਡ਼ੇ ਤਾਂ ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਕੀਰਤਪੁਰ ਸਾਹਿਬ ਵੱਲ ਆ ਰਹੀ ਹਿਮਾਚਲ ਪ੍ਰਦੇਸ਼ ਪਸ਼ੂ ਪਾਲਣ ਵਿਭਾਗ ਦੀ ਬਲੈਰੋ ਜੀਪ ਨਾਲ ਉਨ੍ਹਾਂ ਦੀ ਟੱਕਰ ਹੋ ਗਈ, ਜਿਸ ਕਾਰਨ ਦੋਵੇਂ ਮੋਟਰਸਾਈਕਲ ਸਵਾਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਇਲਾਜ ਕਰ ਰਹੇ ਡਾਕਟਰਾਂ ਨੇ ਇਨ੍ਹਾਂ ਨੂੰ ਪੀ.ਜੀ.ਆਈ. ਚੰਡੀਗਡ਼੍ਹ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਗੁਰਤੇਜ ਸਿੰਘ ਦੀ ਮੌਤ ਹੋ ਗਈ। ਪੁਲਸ ਨੇ ਜੀਪ ਚਾਲਕ ਸੁਨੀਲ ਕੁਮਾਰ ਪੁੱਤਰ ਗੋਪੀ ਚੰਦ ਵਾਸੀ ਪਿੰਡ ਗਿਰਥਰੀ ਤਹਿਸੀਲ ਹਮੀਰਪੁਰ (ਹਿ.ਪ੍ਰ) ਖ਼ਿਲਾਫ਼ ਮਾਮਲਾ ਦਰਜ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।