ਹਰਿਦੁਆਰ ਤੋਂ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਪਤਨੀ ਦੀ ਮੌਤ
Thursday, Dec 13, 2018 - 10:37 AM (IST)
ਜਲੰਧਰ (ਬੁਲੰਦ)— ਯਮੁਨਾਨਗਰ ਤੋਂ ਵਾਪਸ ਆਉਂਦੇ ਸਮੇਂ ਜਲੰਧਰ ਦੇ ਰਹਿਣ ਵਾਲੇ ਪਰਿਵਾਰ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਇਕ ਮਹਿਲਾ ਦੀ ਮੌਤ ਹੋ ਗਈ ਜਦਕਿ ਹੋਰ ਪਰਿਵਾਰਕ ਮੈਂਬਰ ਗੰਭੀਰ ਰੂਪ ਨਾਲ ਜ਼ਖਮ ਹੋ ਗਏ। ਜਾਣਕਾਰੀ ਮੁਤਾਬਕ ਜਲੰਧਰ ਦੇ ਰਹਿਣ ਵਾਲੇ ਐਡਵੋਕੇਟ ਝਾਂਜੀ ਆਪਣੇ ਪਰਿਵਾਰ ਸਮੇਤ ਹਰਿਦੁਆਰ ਗਏ ਹੋਏ ਸਨ ਅਤੇ ਉਥੋਂ ਵਾਪਸ ਆਉਂਦੇ ਸਮੇਂ ਯਮੁਨਾਨਗਰ ਦੇ ਕੋਲ ਗੱਡੀ ਸਾਹਮਣੇ ਆਵਾਰਾ ਪਸ਼ੂ ਆਉਣ ਕਰਕੇ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਉਨ੍ਹਾਂ ਦੀ ਪਤਨੀ ਜੋਲੀ ਝਾਂਜੀ ਦੀ ਮੌਤ ਹੋ ਗਈ ਜਦਕਿ ਪਰਿਵਾਰ ਦੇ ਬਾਕੀ ਮੈਂਬਰ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਜੋਲੀ ਦੀ ਲਾਸ਼ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਹੀ ਲਾਸ਼ ਨੂੰ ਜਲੰਧਰ ਲਿਆਂਦਾ ਜਾਵੇਗਾ। ਜਿਸ ਸਮੇਂ ਇਹ ਹਾਦਸਾ ਹੋਇਆ, ਉਸ ਸਮੇਂ ਜੋਲੀ ਝਾਂਜੀ ਕਾਰ ਨੂੰ ਚਲਾ ਰਹੀ ਸੀ।