ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਖੰਭੇ ਨਾਲ ਟਕਰਾਈ

Monday, Jan 29, 2024 - 04:47 PM (IST)

ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਖੰਭੇ ਨਾਲ ਟਕਰਾਈ

ਅਬੋਹਰ (ਸੁਨੀਲ) : ਅੱਜ ਸਵੇਰੇ ਸਥਾਨਕ ਕੰਧਵਾਲਾ ਰੋਡ ’ਤੇ ਇਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਖੰਭੇ ਨਾਲ ਟਕਰਾ ਕੇ ਹਾਦਸੇ ਦੇ ਸ਼ਿਕਾਰ ਹੋ ਗਈ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਜਾਣਕਾਰੀ ਅਨੁਸਾਰ ਅੱਜ ਸਵੇਰੇ ਇੱਕ ਤੇਜ਼ ਰਫ਼ਤਾਰ ਕਾਰ ਕੰਧਵਾਲਾ ਰੋਡ ਤੋਂ ਸ਼ਹਿਰ ਵੱਲ ਆ ਰਹੀ ਸੀ ਕਿ ਹੋਲੀਹਾਰਟ ਸਕੂਲ ਨੇੜੇ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ।

ਇਸ ਕਾਰਨ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਖੰਭਾ ਵੀ ਨੁਕਸਾਨਿਆ ਗਿਆ। ਇਸ ਦੌਰਾਨ ਇਲਾਕੇ ਦੀ ਬਿਜਲੀ ਸਪਲਾਈ ਠੱਪ ਹੋ ਗਈ। ਖੁਸ਼ਕਿਸਮਤੀ ਰਹੀ ਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਦੱਸਣਯੋਗ ਹੈ ਕਿ ਇਸ ਮਾਰਗ ’ਤੇ ਕਈ ਸਕੂਲ ਪੈਂਦੇ ਹਨ ਜੇਕਰ ਛੁੱਟੀ ਦਾ ਸਮਾਂ ਹੁੰਦਾ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।
 


author

Babita

Content Editor

Related News