ਸੜਕ ਹਾਦਸੇ ''ਚ ਸਾਬਕਾ ਏ. ਐੱਸ. ਆਈ. ਦੀ ਮੌਤ
Monday, Jan 21, 2019 - 12:15 PM (IST)

ਬਨੂੜ (ਗੁਰਪਾਲ)—ਬਨੂੜ ਤੋਂ ਰਾਜਪੁਰਾ ਨੂੰ ਜਾਂਦੇ ਕੌਮੀ ਮਾਰਗ 'ਤੇ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਵੇਰੇ ਰਿਟਾਇਰਡ ਏ. ਐੱਸ. ਆਈ. ਰਘਬੀਰ ਸਿੰਘ ਵਾਸੀ ਪਿੰਡ ਧਮੋਲੀ (ਰਾਜਪੁਰਾ) ਆਪਣੇ ਮੋਟਰਸਾਈਕਲ 'ਤੇ ਰਾਜਪੁਰਾ ਤੋਂ ਬਨੁੜ ਵੱਲ ਨੂੰ ਆ ਰਿਹਾ ਸੀ। ਜਦੋਂ ਉਹ ਪਿੰਡ ਜੰਗਪੁਰਾ ਨੇੜੇ ਪਹੁੰਚਿਆ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਭਿਆਨਕ ਟੱਕਰ ਮਾਰ ਦਿੱਤੀ। ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਲੋਕ ਉਸ ਨੂੰ ਚੁੱਕ ਕੇ ਹਸਪਤਾਲ ਲੈ ਗਏ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੰਪਰਕ ਕਰਨ 'ਤੇ ਜਾਂਚ ਅਧਿਕਾਰੀ ਏ. ਐੱਸ. ਆਈ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ।