ਸੜਕ ਹਾਦਸੇ 'ਚ ਇੱਕ ਦੀ ਮੌਤ, ਇੱਕ ਜਖਮੀ

Saturday, Jun 15, 2019 - 05:41 PM (IST)

ਸੜਕ ਹਾਦਸੇ 'ਚ ਇੱਕ ਦੀ ਮੌਤ, ਇੱਕ ਜਖਮੀ

ਰੂਪਨਗਰ (ਵਿਜੇ)— ਜ਼ਿਲੇ ਦੇ ਪਿੰਡ ਸੌਲਖੀਆਂ ਕੋਲ ਮੋਟਰਸਾਈਕਲ ਸਵਾਰ ਨੂੰ ਇਕ ਅਣਪਛਾਤੀ ਗੱਡੀ ਨੇ ਟੱਕਰ ਮਾਰ ਦਿੱਤੀ ਤੇ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਟੱਕਰ 'ਚ ਮੋਟਰਸਾਈਕਲ ਸਵਾਰ ਪਿਤਾ-ਪੁੱਤਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸੌਲਖੀਆਂ ਟੋਲ-ਪਲਾਜ਼ੇ ਦੀ ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਰੂਪਨਗਰ ਵਿਖੇ ਪਹੁੰਚਾਇਆ ਗਿਆ। ਜ਼ਖਮੀਆਂ ਦੀ ਪਹਿਚਾਣ ਗੁਰਚਰਨ ਸਿੰਘ ਪੁੱਤਰ ਗੁਰਮੇਲ ਸਿੰਘ ਤੇ ਅੰਮ੍ਰਿਤਪਾਲ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਗਾਂਧੀਨਗਰ ਰੁਪਨਗਰ ਵਜੋਂ ਹੋਈ।

ਹਸਪਤਾਲ ਪਹੁੰਚਣ 'ਤੇ ਡਾਕਟਰਾਂ ਨੇ ਗੁਰਚਰਨ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਤੇ ਅੰਮ੍ਰਿਤਪਾਲ ਸਿੰਘ ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪਿਤਾ ਪੁੱਤਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਾਤੀਂ ਕਰੀਬ 11 ਵਜੇ ਕੁਰਾਲੀ ਤੋਂ ਵਾਪਸ ਆਪਣੇ ਘਰ ਪਰਤ ਰਹੇ ਸਨ। ਜਦ ਉਹ ਪਿੰਡ ਸੌਲਖੀਆਂ ਦੇ ਕੋਲ ਪਹੁੰਚੇ ਤਾਂ ਇਕ ਅਣਪਛਾਤੀ ਗੱਡੀ ਨੇ ਉਨ੍ਹਾਂ ਨੂੰ ਆਪਣੀ ਚਪੇਟ 'ਚ ਲੈ ਲਿਆ ਤੇ ਚਾਲਕ ਮੌਕੇ ਤੋਂ ਗੱਡੀ ਸਮੇਤ ਫਰਾਰ ਹੋ ਗਿਆ। ਪੁਲਸ ਨੇ ਇਸ ਹਾਦਸੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।


author

Baljit Singh

Content Editor

Related News