ਡਿਊਟੀ ਤੋਂ ਘਰ ਪਰਤ ਰਹੇ ਪੁਲਸ ਮੁਲਾਜ਼ਮ ਦੀ ਸੜਕ ਹਾਦਸੇ 'ਚ ਮੌਤ
Sunday, Nov 17, 2019 - 03:08 PM (IST)
![ਡਿਊਟੀ ਤੋਂ ਘਰ ਪਰਤ ਰਹੇ ਪੁਲਸ ਮੁਲਾਜ਼ਮ ਦੀ ਸੜਕ ਹਾਦਸੇ 'ਚ ਮੌਤ](https://static.jagbani.com/multimedia/2019_11image_15_08_098625462acc.jpg)
ਗੁਰੂਹਰਸਹਾਏ (ਆਵਲਾ) - ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਹਾਮਦ 'ਚ ਫ਼ਿਰੋਜ਼ਪੁਰ ਤੋਂ ਡਿਊਟੀ ਕਰਕੇ ਘਰ ਪਰਤ ਰਹੇ ਵਰਦੀਧਾਰੀ ਪੁਲਸ ਮੁਲਾਜ਼ਮ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ (34) ਪੁੱਤਰ ਦਲਜੀਤ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪੁੱਜੀ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪੁਲਸ ਮੁਲਾਜ਼ਮ ਡਿਊਟੀ ਕਰਕੇ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਘਰ ਜਾ ਰਿਹਾ ਸੀ। ਇਸ ਦੌਰਾਨ ਜਿਵੇਂ ਹੀ ਉਹ ਪਿੰਡ ਬੋਦਲਾਂ ਲਈ ਹਾਮਦ ਤੋਂ ਮੁੜ ਲੱਗਾ ਤਾਂ ਪਿੱਛੋਂ ਆ ਰਹੀ ਕਾਰ ਨੇ ਉਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ।