ਆਰਮੀ ਦੇ ਟਰੱਕ ਦੀ ਕਾਰ ਨਾਲ ਟੱਕਰ, ਮੋਟਰਸਾਈਕਲ ਸਵਾਰ ਵੀ ਹੋਏ ਹਾਦਸੇ ਦੇ ਸ਼ਿਕਾਰ, 1 ਦੀ ਮੌਤ (ਤਸਵੀਰਾਂ)
Tuesday, Sep 19, 2017 - 10:24 AM (IST)

ਜਲੰਧਰ (ਸੁਧੀਰ, ਪ੍ਰੀਤ)-ਸਥਾਨਕ ਪਠਾਨਕੋਟ ਬਾਈਪਾਸ ਚੌਕ ਕੋਲ ਇਕ ਆਰਮੀ ਦੇ ਟਰੱਕ ਦੀ ਕਾਰ ਤੇ ਮੋਟਰਸਾਈਕਲ ਦੀ ਟੱਕਰ ਨਾਲ 1 ਵਿਅਕਤੀ ਦੀ ਮੌਤ ਹੋ ਗਈ, ਜਦਕਿ 5 ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ 'ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਕੀਤੀ। ਕਾਰ ਸਵਾਰ ਐੱਨ. ਆਰ. ਆਈ. ਬਲਜਿੰਦਰ ਸਿੰਘ ਵਾਸੀ ਬਟਾਲਾ ਨੇ ਦੱਸਿਆ ਕਿ ਉਹ ਆਪਣੀ ਬੇਟੀ ਦੀ ਐਡਮਿਸ਼ਨ ਕਰਾਉਣ ਲਈ ਜਲੰਧਰ ਆਏ ਸਨ।
ਉਹ ਪਠਾਨਕੋਟ ਚੌਕ ਵੱਲ ਜਾ ਰਹੇ ਸਨ ਕਿ ਗਲਤ ਸਾਈਡ ਤੋਂ ਆ ਰਹੇ ਆਰਮੀ ਦੇ ਟਰੱਕ ਨੇ ਉਨ੍ਹਾਂ ਦੀ ਕਾਰ 'ਚ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਜ਼ਖਮੀ ਹੋ ਗਏ। ਇਸ ਦੌਰਾਨ ਮੋਟਰਸਾਈਕਲ 'ਤੇ ਸਵਾਰ ਵੀ ਉਨ੍ਹਾਂ ਦੀ ਕਾਰ 'ਚ ਆ ਵੱਜੇ, ਜਿਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।