ਫਗਵਾੜਾ : ਮੋਟਰਸਾਈਕਲ ਤੇ ਕੈਂਟਰ ਦੀ ਭਿਆਨਕ ਟੱਕਰ, 2 ਦੀ ਮੌਤ

12/31/2017 1:07:39 PM

ਫਗਵਾੜਾ (ਰੁਪਿੰਦਰ) — ਫਗਵਾੜਾ ਰੋਡ 'ਤੇ ਭਿਆਨਕ ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕਾਂ ਦੀ ਪਛਾਣ ਮਾਣਿਕ ਪੁੱਤਰ ਰਜਿੰਦਰ ਤੇ ਹਰਵਿੰਦਰ ਪੁੱਤਰ ਤਿਲਕ ਰਾਜ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਉਕਤ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਗੋਰਾਇਆ ਤੋਂ ਜਲੰਧਰ ਜਾ ਰਹੇ ਸਨ ਕਿ ਫਗਵਾੜਾ ਦੀ ਚਾਚੋਕੀ ਕਾਲੋਨੀ ਨੇੜੇ ਸਥਿਤ ਪੈਟਰੋਲ ਪੰਪ ਕੋਲ ਕੈਂਟਰ ਨਾਲ ਟੱਕਰ ਹੋ ਗਈ ਤੇ ਦੋਵਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਿਸ ਤੋਂ ਬਾਅਦ ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪੁੱਜੀ ਸਥਾਨਕ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ ਤੇ ਕੈਂਟਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


Related News