ਗੜ੍ਹਸ਼ੰਕਰ ਵਿਖੇ ਵਾਪਰੇ ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ ਸੱਥਰ, ਦੋ ਨੌਜਵਾਨਾਂ ਦੀ ਦਰਦਨਾਕ ਮੌਤ

Wednesday, Sep 22, 2021 - 10:49 AM (IST)

ਗੜ੍ਹਸ਼ੰਕਰ ਵਿਖੇ ਵਾਪਰੇ ਸੜਕ ਹਾਦਸੇ ਨੇ ਵਿਛਾਏ ਦੋ ਘਰਾਂ 'ਚ ਸੱਥਰ, ਦੋ ਨੌਜਵਾਨਾਂ ਦੀ ਦਰਦਨਾਕ ਮੌਤ

ਗੜ੍ਹਸ਼ੰਕਰ (ਅਮਰੀਕ)-ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਟੱਕਰ ਹੋਣ ਕਰਕੇ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਪਿੰਡ ਚੱਕ ਗੁਰੂ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ।

PunjabKesari

ਮਿਲੀ ਜਾਣਕਾਰੀ ਮੁਤਾਬਕ ਪਿੰਡ ਚੱਕ ਗੁਰੂ ਦੇ ਨਿਵਾਸੀ ਲਖਵੀਰ ਸਿੰਘ ਲੱਖਾ ਅਤੇ ਜਗਦੀਪ ਸਿੰਘ ਦੀਪਾ ਮੋਟਰਸਾਈਕਲ 'ਤੇ ਸਵਾਰ ਹੋ ਕੇ ਗੜ੍ਹਸ਼ੰਕਰ ਤੋਂ ਪਿੰਡ ਨੂੰ ਜਾ ਰਹੇ ਸਨ। ਪਿੰਡ ਪਨਾਮ ਦੇ ਪੈਟਰੋਲ ਪੰਪ ਨੇੜੇ ਇਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਸਾਹਮਣੇ ਤੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਨਾਲ ਹੋ ਗਈ। ਹਾਦਸੇ 'ਚ ਦੋਵੇਂ ਨੌਜਵਾਨਾਂ ਦੇ ਮਾਰੇ ਜਾਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।


author

shivani attri

Content Editor

Related News