ਗੋਰਾਇਆ ਮੇਨ ਹਾਈਵੇਅ ’ਤੇ ਵਾਪਰੇ ਦਰਦਨਾਕ ਹਾਦਸੇ ਵਿਚ ਕਬੱਡੀ ਖਿਡਾਰੀ ਦੀ ਮੌਤ
Thursday, Apr 08, 2021 - 06:54 PM (IST)
ਗੋਰਾਇਆ (ਜ. ਬ.)-ਗੋਰਾਇਆ ਮੇਨ ਹਾਈਵੇਅ ’ਤੇ ਹੋਏ ਇਕ ਦਰਦਨਾਕ ਸੜਕੀ ਹਾਦਸੇ ’ਚ ਕਬੱਡੀ ਖਿਡਾਰੀ ਦੀ ਮੌਤ ਹੋ ਗਈ। ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਕੁਲਦੀਪ ਸਿੰਘ ਕੀਪਾ ਪੁੱਤਰ ਅਮਰਜੀਤ ਰਾਮ ਅਤੇ ਆਂਚਲ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਪਿੰਡ ਢੰਡਾ ਆਪਣੀ ਅਲਟੋ ਕਾਰ ਨੰਬਰ ਪੀ. ਬੀ. 37 ਐੱਚ 8393 ਵਿਚ ਸਵਾਰ ਹੋ ਕੇ ਫਗਵਾੜਾ ਵੱਲੋਂ ਆਪਣੇ ਪਿੰਡ ਵੱਲ ਨੂੰ ਆ ਰਹੇ ਸਨ, ਜਦ ਉਹ ਗੋਰਾਇਆ ਨੇੜੇ ਪੁੱਜੇ ਤਾਂ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਕਾਰ ਪਲਟ ਗਈ ਅਤੇ ਦੋਵੇਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ : ਜਲੰਧਰ: ਮੌਤ ਤੋਂ ਪਹਿਲਾਂ ਧੀ ਦੀ ਮਾਂ ਨੂੰ ਆਖ਼ਰੀ ਕਾਲ, ਜਾਨ ਬਚਾਉਣ ਲਈ ਕੀਤੀ ਫ਼ਰਿਆਦ ਪਰ ਹੋਇਆ ਉਹ ਜੋ ਸੋਚਿਆ ਨਾ ਸੀ
ਦੋਹਾਂ ਨੂੰ ਮੌਕੇ ’ਤੇ ਮੌਜੂਦ ਲੋਕਾਂ ਨੇ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖ਼ਲ ਕਰਵਾਇਆ, ਜਿੱਥੇ ਜ਼ਖ਼ਮਾਂ ਦੀ ਤਾਬ ਨਾ ਸਹਿੰਦੇ ਹੋਏ ਕਲਦੀਪ ਸਿੰਘ ਨੇ ਦਮ ਤੋੜ ਦਿੱਤਾ ਅਤੇ ਆਂਚਲ ਕੁਮਾਰ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਕੁਲਦੀਪ ਕਬੱਡੀ ਦਾ ਖਿਡਾਰੀ ਸੀ, ਜੋਕਿ ਪੇਂਡੂ ਪੱਧਰ ’ਤੇ ਕਬੱਡੀ ਖੇਡਦਾ ਸੀ। ਮੌਕੇ ’ਤੇ ਪੁੱਜੇ ਥਾਣਾ ਗੋਰਾਇਆ ਦੇ ਐੱਸ. ਆਈ. ਦਿਨੇਸ਼ ਨੇ ਕਿਹਾ ਕਿ ਪੁਲਸ ਵੱਲੋਂ ਇਸ ਮਾਮਲੇ ’ਚ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।
ਇਹ ਵੀ ਪੜ੍ਹੋ : ਬੱਸ ਯਾਤਰੀਆਂ ਨੂੰ ਨਹੀਂ ਕੋਰੋਨਾ ਦਾ ਖ਼ੌਫ਼, ਹੁਣ ਪੰਜਾਬ ਸਰਕਾਰ ਬੱਸਾਂ ਚਲਾਉਣ 'ਤੇ ਲੈ ਸਕਦੀ ਹੈ ਵੱਡਾ ਫ਼ੈਸਲਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?