ਪਟਿਆਲਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਦਰਦਨਾਕ ਮੌਤ

Sunday, Jun 18, 2023 - 07:52 PM (IST)

ਪਟਿਆਲਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, ਮਾਪਿਆਂ ਦੇ ਇਕਲੌਤੇ ਪੁੱਤ ਦੀ ਦਰਦਨਾਕ ਮੌਤ

ਭਵਾਨੀਗੜ੍ਹ (ਵਿਕਾਸ ਮਿੱਤਲ)-ਸ਼ਹਿਰ ’ਚ ਮੋਬਾਈਲ ਸ਼ਾਪ ਚਲਾਉਂਦੇ ਇਕ ਨੌਜਵਾਨ ਦੀ ਬੀਤੀ ਰਾਤ ਪਟਿਆਲਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ 27 ਸਾਲਾ ਨੌਜਵਾਨ ਸ਼ੁਭਮ ਗੋਗੀਆ ਪੁੱਤਰ ਗੋਪਾਲ ਕੁਮਾਰ ਸਥਾਨਕ ਹਸਪਤਾਲ ਰੋਡ ’ਤੇ ਮੋਬਾਈਲਾਂ ਦੀ ਦੁਕਾਨ ਕਰਦਾ ਸੀ।

ਇਹ ਖ਼ਬਰ ਵੀ ਪੜ੍ਹੋ : 500 ਰੁਪਏ ਦੇ ਨੋਟ ਗ਼ਾਇਬ ਹੋਣ ਦੀਆਂ ਰਿਪੋਰਟਾਂ ਦਰਮਿਆਨ RBI ਦਾ ਵੱਡਾ ਬਿਆਨ, ਕਹੀ ਇਹ ਗੱਲ

ਪਿਛਲੇ ਸਮੇਂ ਦੌਰਾਨ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਉਹ ਰਾਜਪੁਰਾ ਸ਼ਹਿਰ ਤੋਂ ਭਵਾਨੀਗੜ੍ਹ ਵਿਖੇ ਆਪਣੇ ਚਾਚੇ ਕੋਲ ਰਹਿਣ ਲੱਗ ਪਿਆ ਸੀ। ਬੀਤੀ ਦੇਰ ਰਾਤ ਜਦੋਂ ਸ਼ੁਭਮ ਆਪਣੇ ਮੋਟਰਸਾਈਕਲ ਰਾਹੀਂ ਰਾਜਪੁਰਾ ਸ਼ਹਿਰ ਤੋਂ ਭਵਾਨੀਗੜ੍ਹ ਵੱਲ ਆ ਰਿਹਾ ਸੀ ਤਾਂ ਉਸ ਦਾ ਮੋਟਰਸਾਈਕਲ ਪਟਿਆਲਾ-ਰਾਜਪੁਰਾ ਬਾਈਪਾਸ ’ਤੇ ਇਕ ਟਰੱਕ ਨਾਲ ਟਕਰਾ ਗਿਆ ਤੇ ਇਸ ਭਿਆਨਕ ਸੜਕ ਹਾਦਸੇ ’ਚ ਸ਼ੁਭਮ ਦੀ ਦਰਦਨਾਕ ਮੌਤ ਹੋ ਗਈ। ਐਤਵਾਰ ਨੂੰ ਘਟਨਾ ਸਬੰਧੀ ਪਤਾ ਲੱਗਦਿਆਂ ਹੀ ਸ਼ਹਿਰ ਦੇ ਦੁਕਾਨਦਾਰਾਂ ਵਿਚ ਸੋਗ ਫੈਲ ਗਿਆ। ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ਤੇ ਫਿਲਹਾਲ ਕੁਆਰਾ ਸੀ।

ਇਹ ਖ਼ਬਰ ਵੀ ਪੜ੍ਹੋ : ਹਰਸਿਮਰਤ ਬਾਦਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਲਿਖਿਆ ਪੱਤਰ, MSP ਦੀ ਗਾਰੰਟੀ ਸਣੇ ਚੁੱਕੇ ਕਈ ਮੁੱਦੇ


author

Manoj

Content Editor

Related News