ਹੁਸ਼ਿਆਰਪੁਰ ’ਚ ਵਾਪਰੇ ਭਿਆਨਕ ਹਾਦਸੇ ਨੇ ਉਜਾੜੇ ਦੋ ਪਰਿਵਾਰ, ਜਵਾਨ ਪੁੱਤਾਂ ਦੀ ਹੋਈ ਮੌਤ

Monday, Dec 21, 2020 - 11:00 PM (IST)

ਹੁਸ਼ਿਆਰਪੁਰ ’ਚ ਵਾਪਰੇ ਭਿਆਨਕ ਹਾਦਸੇ ਨੇ ਉਜਾੜੇ ਦੋ ਪਰਿਵਾਰ, ਜਵਾਨ ਪੁੱਤਾਂ ਦੀ ਹੋਈ ਮੌਤ

ਹੁਸ਼ਿਆਰਪੁਰ (ਅਮਰੀਕ ਸਿੰਘ)— ਹੁਸ਼ਿਆਰਪੁਰ ਭਰਵਾਈਂ ਰੋਡ ’ਤੇ ਭਿਆਨਕ ਸੜਕ ਹਾਦਸਾ ਵਾਪਰਨ ਕਰਕੇ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਿ੍ਰਤਕਾਂ ਦੀ ਪਛਾਣ ਰੋਹਿਤ ਸ਼ਰਮਾ ਵਾਸੀ ਰਵਿਦਾਸ ਨਗਰ ਆਦਮਵਾਲ ਹੁਸ਼ਿਆਰਪੁਰ ਅਤੇ ਪਵਨ ਕੁਮਾਰ ਵਾਸੀ ਸਲੇਰਨ ਹੁਸ਼ਿਆਰਪੁਰ ਵਜੋਂ ਹੋਈ ਹੈ। 

ਇਹ ਵੀ ਪੜ੍ਹੋ:ਸਹੁਰਿਆਂ ਦੀ ਕਰਤੂਤ, ਗਰਭਵਤੀ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਕੀਤਾ ਇਹ ਸ਼ਰਮਨਾਕ ਕਾਰਾ

PunjabKesari

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਪੁਲਸ ਅਧਿਕਾਰੀ ਨੇ ਦੱਸਿਆ ਕਿ  ਬੀਤੀ ਰਾਤ ਉਕਤ ਦੋਵੇਂ ਨੌਜਵਾਨ ਐਕਟਿਵਾ ’ਤੇ ਸਵਾਰ ਹੋ ਕੇ ਆਦਮਵਾਲ ਤੋਂ ਬੰਜਰਬਾਗ ਵੱਲ ਨੂੰ ਆ ਰਹੇ ਸਨ ਅਤੇ ਇਸ ਦੌਰਾਨ ਉਨ੍ਹਾਂ ਦੀ ਟਰਾਲੀ ਨਾਲ ਟੱਕਰ ਹੋ ਗਈ, ਜਿਸ ਕਾਰਨ ਉਕਤ ਦੋਵੇਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਟਰਾਲੀ ਚਾਲਕ ਨੂੰ ਗਿ੍ਰਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ:ਜਲੰਧਰ ’ਚ ਪ੍ਰਾਪਰਟੀ ਵਿਵਾਦ ਦਾ ਖ਼ੌਫ਼ਨਾਕ ਅੰਤ, ਭਰਾ ’ਤੇ ਗੋਲੀ ਚਲਾਉਣ ਵਾਲੇ ਅੰਮਿ੍ਰਤਪਾਲ ਨੇ ਕੀਤੀ ਖ਼ੁਦਕੁਸ਼ੀ

ਇਹ ਵੀ ਪੜ੍ਹੋ: ਜਗਰਾਓਂ ’ਚ ਵੱਡੀ ਵਾਰਦਾਤ, NRI ਦੋਸਤਾਂ ਨੇ ਮੋਟਰ ’ਤੇ ਲਿਜਾ ਕੇ ਗੋਲੀਆਂ ਨਾਲ ਭੁੰਨਿਆ ਦੋਸਤ

ਨੋਟ: ਪੰਜਾਬ ’ਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News