ਹੁਸ਼ਿਆਰਪੁਰ: ਕਾਰ ਤੇ ਟਰੱਕ ਦੀ ਹੋਈ ਜ਼ਬਰਦਸਤ ਟੱਕਰ, ਦੋ ਨੌਜਵਾਨਾਂ ਦੀ ਮੌਤ

Friday, May 08, 2020 - 08:33 PM (IST)

ਹੁਸ਼ਿਆਰਪੁਰ: ਕਾਰ ਤੇ ਟਰੱਕ ਦੀ ਹੋਈ ਜ਼ਬਰਦਸਤ ਟੱਕਰ, ਦੋ ਨੌਜਵਾਨਾਂ ਦੀ ਮੌਤ

ਹੁਸ਼ਿਆਰਪੁਰ/ਚੱਬੇਵਾਲ (ਗੁਰਮੀਤ,ਮਿਸ਼ਰਾ)— ਹੁਸ਼ਿਆਰਪੁਰ-ਮਾਹਿਲਪੁਰ ਮੁੱਖ ਮਾਰਗ 'ਤੇ ਪਿੰਡ ਬਾਹੋਵਾਲ ਨੇੜੇ ਇਕ ਡਿਜ਼ਾਇਰ ਕਾਰ ਅਤੇ ਟਰੱਕ ਦੀ ਆਹਮੋ-ਸਾਹਮਣੇ ਤੋਂ ਜਬਰਦਸਤ ਟੱਕਰ ਹੋਣ ਨਾਲ ਕਾਰ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਟਰੱਕ ਚਾਲਕ ਦੇ ਜ਼ਖਮੀ ਹੋ ਗਿਆ। ਥਾਣਾ ਚੱਬੇਵਾਲ ਦੀ ਪੁਲਸ ਨੇ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

ਕਪੂਰਥਲਾ 'ਚ ਵੱਡੀ ਵਾਰਦਾਤ, ਪੁਲਸ ਮੁਲਾਜ਼ਮ ਨੇ ਗੋਲੀਆਂ ਨਾਲ ਭੁੰਨਿਆ ਕੌਮਾਂਤਰੀ ਕਬੱਡੀ ਖਿਡਾਰੀ

PunjabKesari

ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਲਗਭਗ 9.30 ਕੁ ਵਜੇ ਸਫੈਦ ਰੰਗ ਦੀ ਡਿਜ਼ਾਇਰ ਕਾਰ ਨੰਬਰ ਪੀਬੀ 07 ਏ.ਐਕਸ 8982 ਜੋ ਕਿ ਹੁਸ਼ਿਆਰਪੁਰ ਤੋਂ ਮਾਹਿਲਪੁਰ ਵੱਲ ਜਾ ਰਹੀ ਸੀ , ਕਿ ਪਿੰਡ ਬਾਹੋਵਾਲ ਨੇੜੇ ਸਾਹਮਣੇ ਤੋਂ ਆ ਰਹੇ ਟਰੱਕ ਨੰਬਰ ਪੀ. ਬੀ. 08 ਡੀ. ਐੱਸ. 2154 ਨਾਲ ਟੱਕਰ ਹੋ ਗਈ। ਇਸ ਭਿਆਨਕ ਸੜਕ ਹਾਦਸੇ ਦੌਰਾਨ ਡਿਜ਼ਾਇਰ ਕਾਰ ਕਬਾੜ ਦਾ ਰੂਪ ਧਾਰਨ ਕਰ ਗਈ ਅਤੇ ਟਰੱਕ ਵੀ ਸੜਕ 'ਤੇ ਪਲਟ ਗਿਆ।

ਇਹ ਵੀ ਪੜ੍ਹੋ: ਗੁਰਦਾਸਪੁਰ 'ਚ 'ਕੋਰੋਨਾ' ਦਾ ਕਹਿਰ ਜਾਰੀ, 16 ਹੋਰ ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

ਇਸ ਹਾਦਸੇ ਦੌਰਾਨ ਗੁਰਦੀਪ ਸਿੰਘ ਉਰਫ ਦੀਪਾ ਪੁੱਤਰ ਪ੍ਰੀਤਮ ਸਿੰਘ ਵਾਸੀ ਮਹਿਮਦੋਵਾਲ ਥਾਣਾ ਮਾਹਿਲਪੁਰ ਜੋ ਕਿ ਕਾਰ ਨੂੰ ਚਲਾ ਰਿਹਾ ਸੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਗੁਰਜਿੰਦਰ ਸਿੰਘ ਉਰਫ ਕਾਕਾ ਪੁੱਤਰ ਗਿਆਨ ਸਿੰਘ ਵਾਸੀ ਫਤਿਹਪੁਰ ਕੋਠੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਹਾਦਸੇ ਦੌਰਾਨ ਟਰੱਕ ਚਾਲਕ ਜਸਵੀਰ ਸਿੰਘ ਦੇ ਵੀ ਸੱਟਾ ਚੋਟਾਂ ਲੱਗੀਆ, ਜਿਸ ਨੂੰ ਮਾਹਿਲਪੁਰ ਦੇ ਸਰਕਾਰੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ। ਥਾਣਾ ਚੱਬੇਵਾਲ ਪੁਲਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ 'ਕੋਰੋਨਾ' ਕਾਰਨ ਇਕ ਹੋਰ ਮਰੀਜ਼ ਦੀ ਮੌਤ, ਪਾਜ਼ੇਟਿਵ ਕੇਸਾਂ ਦਾ ਅੰਕੜਾ 90 ਤੱਕ ਪੁੱਜਾ


author

shivani attri

Content Editor

Related News