ਚੱਬੇਵਾਲ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ, ਨਣਾਨ-ਭਰਜਾਈ ਦੀ ਦਰਦਨਾਕ ਮੌਤ

Wednesday, Oct 20, 2021 - 03:10 PM (IST)

ਚੱਬੇਵਾਲ ਵਿਖੇ ਵਾਪਰਿਆ ਭਿਆਨਕ ਸੜਕ ਹਾਦਸਾ, ਨਣਾਨ-ਭਰਜਾਈ ਦੀ ਦਰਦਨਾਕ ਮੌਤ

ਚੱਬੇਵਾਲ (ਗੁਰਮੀਤ)- ਹੁਸ਼ਿਆਰਪੁਰ-ਚੰਡੀਗੜ੍ਹ ਮੁੱਖ ਮਾਰਗ ’ਤੇ ਅੱਡਾ ਚੱਬੇਵਾਲ ਵਿਖੇ ਮੋਟਰਸਾਈਕਲ ਅਤੇ ਟਰੱਕ ਦੀ ਭਿਆਨਕ ਟੱਕਰ ਹੋ ਗਈ। ਜਿਸ ਕਾਰਨ ਮੋਟਰਸਾਈਕਲ ਸਵਾਰ ਨਣਾਨ-ਭਰਜਾਈ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਮੋਟਰਸਾਇਕਲ ਚਾਲਕ ਲੜਕਾ ਗੰਭੀਰ ਰੂਪ ਵਿਚ ਜ਼ਖ਼ਮੀ ਗਿਆ, ਉਸ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਥਾਣਾ ਚੱਬੇਵਾਲ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਟਰਾਂਸਪੋਰਟ ਮਹਿਕਮੇ 'ਚ ਹੋਵੇਗਾ ਵੱਡਾ ਫੇਰਬਦਲ: ਅਧਿਕਾਰੀਆਂ ਦੀ ਤਿਆਰ ਹੋਈ ਸੂਚੀ ’ਤੇ ਮੋਹਰ ਲੱਗਣੀ ਬਾਕੀ

ਪ੍ਰਾਪਤ ਜਾਣਕਾਰੀ ਅਨੁਸਾਰ ਰੋਹਿਤ ਪੁੱਤਰ ਸੇਮਾ ਵਾਸੀ ਪਿੰਡ ਮੇਹਨਾਂ ਥਾਣਾ ਚੱਬੇਵਾਲ ਬੀਤੇ ਦਿਨ ਆਪਣੇ ਮੋਟਰਸਾਈਕਲ ’ਤੇ ਆਪਣੀ ਭੈਣ ਰਜਨੀ (16) ਪੁੱਤਰੀ ਸੇਮਾ ਅਤੇ ਆਪਣੀ ਭਰਜਾਈ ਕਸ਼ਮੀਰੋ (26) ਪਤਨੀ ਰਾਜੇਸ਼ ਕੁਮਾਰ ਨਾਲ ਆਪਣੇ ਪਿੰਡ ਤੋਂ ਅੱਡਾ ਚੱਬੇਵਾਲ ਵੱਲ ਜਾ ਰਿਹਾ ਸੀ ਕਿ ਹੁਸ਼ਿਆਰਪੁਰ ਤੋਂ ਮਾਹਿਲਪੁਰ ਵੱਲ ਜਾ ਰਹੇ ਤੇਜ਼ ਰਫ਼ਤਾਰ ਟਰੱਕ ਨੰਬਰ ਪੀ. ਬੀ. 04 ਕੇ. 9659 ਨੇ ਮੋਟਰਸਾਈਕਲ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਮੋਟਰਸਈਕਲ ਸਵਾਰ ਰੋਹਿਤ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਭੈਣ ਰਜਨੀ ਅਤੇ ਭਰਜਾਈ ਕਸ਼ਮੀਰੋ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਪੁਲਸ ਨੇ ਟਰੱਕ ਚਾਲਕ ਨੂੰ ਕਾਬੂ ਕਰਕੇ ਹਾਦਸਾਗ੍ਰਸਤ ਵਾਹਨਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਜਲੰਧਰ ’ਚ ਵੱਡਾ ਹਾਦਸਾ: ਪੁਲਸ ਮੁਲਾਜ਼ਮ ਦੀ ਗੱਡੀ ਨੇ ਦੋ ਕੁੜੀਆਂ ਨੂੰ ਮਾਰੀ ਟੱਕਰ, ਇਕ ਦੀ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News