ਕੁਵੈਤ ’ਚ ਵਾਪਰਿਆ ਦਰਦਨਾਕ ਹਾਦਸਾ, ਟਰਾਲੇ ’ਚ ਜਿਊਂਦਾ ਸੜਿਆ ਰੂਪਨਗਰ ਦਾ ਵਿਅਕਤੀ
Monday, Jun 14, 2021 - 10:56 PM (IST)

ਰੂਪਨਗਰ/ਕੁਵੈਤ (ਵਰੁਣ)— ਕੁਵੈਤ ’ਚ ਦਰਦਨਾਕ ਹਾਦਸਾ ਵਾਪਰਨ ਕਰਕੇ ਰੂਪਨਗਰ ਦੇ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਕੁਵੈਤ ’ਚ ਤੜਕਸਾਰ 4 ਵਜੇ ਦੇ ਕਰੀਬ ਦੋ ਵੱਡੇ ਟਰਾਲਿਆਂ ਦੀ ਆਪਸ ਵਿਚ ਜ਼ਬਰਦਸਤ ਟੱਕਰ ਹੋ ਗਈ।
ਇਹ ਵੀ ਪੜ੍ਹੋ: ਆਸਾਮ-ਚੀਨ ਬਾਰਡਰ ’ਤੇ ਡਿਊਟੀ ਦੌਰਾਨ ਨੂਰਪੁਰਬੇਦੀ ਦੇ ਨੌਜਵਾਨ ਸੈਨਿਕ ਦੀ ਮੌਤ, ਪਰਿਵਾਰ ਹੋਇਆ ਹਾਲੋ-ਬੇਹਾਲ
ਇਸ ਹਾਦਸੇ ਤੋਂ ਬਾਅਦ ਇਕ ਟਰਾਲੇ ਨੂੰ ਭਿਆਨਕ ਅੱਗ ਲੱਗ ਗਈ। ਇਸੇ ਅੱਗ ਦੀ ਚਪੇਟ ’ਚ ਰੂਪਨਗਰ ਦੇ ਪਿੰਡ ਮੀਰਪੁਰ ਦੇ ਰਹਿਣ ਵਾਲਾ ਬਲਵਿੰਦਰ ਸਿੰਘ ਜਿਊਂਦਾ ਸੜ ਗਿਆ। ਜਿਵੇਂ ਹੀ ਉਸ ਦੀ ਮੌਤ ਦੀ ਖ਼ਬਰ ਉਨ੍ਹਾਂ ਦੇ ਪਰਿਵਾਰ ਨੂੰ ਘਰ ’ਚ ਮਾਤਮ ਛਾ ਗਿਆ। ਉਕਤ ਵਿਅਕਤੀ ਆਪਣੇ ਪਿੱਛੇ ਦੋ ਧੀਆਂ ਅਤੇ ਇਕ ਬੇਟਾ ਅਤੇ ਪਤਨੀ ਨੂੰ ਛੱਡ ਗਿਆ ਹੈ।
ਇਹ ਵੀ ਪੜ੍ਹੋ: ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਿਆ ਜਵਾਨ ਪੁੱਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਇਹ ਵੀ ਪੜ੍ਹੋ: ਗੈਂਗਸਟਰ ਜਸਪ੍ਰੀਤ ਜੱਸੀ ਦਾ ਹੋਇਆ ਅੰਤਿਮ ਸੰਸਕਾਰ, ਭੈਣ ਨੇ ਦਿੱਤੀ ਮੁੱਖ ਅਗਨੀ ਤੇ ਧਾਹਾਂ ਮਾਰ ਰੋਇਆ ਪਰਿਵਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ