ਸੜਕ ਹਾਦਸੇ 'ਚ ਮਰਨ ਵਾਲੇ ਦੇ ਪਰਿਵਾਰ ਨੂੰ ਆਸਾਨੀ ਨਾਲ ਮਿਲੇਗਾ ਮੁਆਵਜ਼ਾ, ਜਾਣੋ ਕਿੱਥੇ ਹੁੰਦੈ ਅਪਲਾਈ

10/29/2022 3:27:08 PM

ਚੰਡੀਗੜ੍ਹ (ਰਮਨਜੀਤ) : ਪੰਜਾਬ 'ਚ ਸੜਕ ਹਾਦਸਿਆਂ ਦੌਰਾਨ ਮਾਰੇ ਜਾਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਹੁਣ ਆਸਾਨੀ ਨਾਲ ਮੁਆਵਜ਼ਾ ਮਿਲ ਸਕੇਗਾ। ਉਨ੍ਹਾਂ ਨੂੰ ਇਸ ਦੇ ਲਈ ਸਰਕਾਰ ਕੋਲ ਅਪਲਾਈ ਕਰਨਾ ਪਵੇਗਾ, ਜਿਸ ਤੋਂ ਬਾਅਦ ਤੈਅ ਨਿਯਮਾਂ ਦੇ ਮੁਤਾਬਕ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇਗਾ। ਇਸ ਸਬੰਧੀ ਏ. ਡੀ. ਜੀ. ਪੀ. ਕੁਲਦੀਪ ਕੁਮਾਰ ਵੱਲੋਂ ਸਾਰੇ ਅਧਿਕਾਰੀਆਂ, ਥਾਣਾ ਮੁਖੀਆਂ ਅਤੇ ਬਾਕੀਆਂ ਨੂੰ ਚਿੱਠੀ ਲਿਖੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਲਈ ਚਿੰਤਾ ਭਰੀ ਖ਼ਬਰ, 10 ਹਜ਼ਾਰ ਤੋਂ ਪਾਰ ਪੁੱਜੀਆਂ 'ਪਰਾਲੀ' ਸਾੜਨ ਦੀਆਂ ਘਟਨਾਵਾਂ

ਇਸ 'ਚ ਕਿਹਾ ਗਿਆ ਹੈ ਕਿ ਉਹ ਇਸ ਸਬੰਧੀ ਸਾਰੇ ਸਕੂਲਾਂ, ਕਾਲਜਾਂ 'ਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਲੋਕਾਂ ਨੂੰ ਦੱਸਣ ਕਿ ਉਹ ਕਿਸ ਤਰ੍ਹਾਂ ਮੁਆਵਜ਼ਾ ਲੈ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਂਦੀ ਹੈ ਜਾਂ ਉਹ ਜ਼ਖਮੀ ਹੋ ਜਾਂਦਾ ਹੈ ਅਤੇ ਅਣਪਛਾਤਾ ਵਾਹਨ ਵਾਲਾ ਮੌਕੇ ਤੋਂ ਭੱਜ ਜਾਂਦਾ ਹੈ ਤਾਂ ਪੀੜਤ ਦੇ ਪਰਿਵਾਰਕ ਮੈਂਬਰ ਮੁਆਵਜ਼ੇ ਲਈ ਸਾਂਝ ਕੇਂਦਰ 'ਚ ਜਾ ਕੇ ਫਾਰਮ ਭਰ ਸਕਦੇ ਹਨ। ਹੁਣ ਤੱਕ ਡੀ. ਸੀ. ਦੀ ਸਿਫ਼ਾਰਿਸ਼ 'ਤੇ ਹੀ ਮੁਆਵਜ਼ਾ ਮਿਲਦਾ ਸੀ। ਹੁਣ ਇਸ ਪ੍ਰਕਿਰਿਆ ਨੂੰ ਆਸਾਨ ਅਤੇ ਸੌਖਾ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਦਫ਼ਤਰਾਂ ਅੰਦਰ ਮੋਬਾਇਲ ਲਿਜਾਣ ਤੋਂ ਰੋਕਣ ਵਾਲੇ ਅਧਿਕਾਰੀ ਸਾਵਧਾਨ! CM ਮਾਨ ਲੈਣਗੇ ਸਖ਼ਤ ਐਕਸ਼ਨ


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

Babita

This news is Content Editor Babita