ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ

Thursday, Aug 06, 2026 - 12:06 PM (IST)

ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ

ਸੁਲਤਾਨਪੁਰ ਲੋਧੀ (ਗੁਰਪ੍ਰੀਤ)- ਸੁਲਤਾਨਪੁਰ ਲੋਧੀ-ਤਲਵੰਡੀ ਚੌਧਰੀਆਂ ਮਾਰਗ 'ਤੇ ਪਿੰਡ ਸਵਾਲ ਨੇੜੇ ਇਕ ਨਿੱਜੀ ਸਕੂਲ ਦੇ ਬਾਹਰ ਬੀਤੀ ਰਾਤ ਵਾਪਰੇ ਭਿਆਨਕ ਸੜਕ ਹਾਦਸੇ ਨੇ ਦੋ ਪਰਿਵਾਰਾਂ ਦੀਆਂ ਖ਼ੁਸ਼ੀਆਂ ਖੋਹ ਲਈਆਂ। ਮਹਿੰਦਰਾ ਐਕਸ. ਯੂ. ਵੀ. 500 (ਨੰਬਰ PB10DT2835) ਦੇ ਭਿਆਨਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਮਹਿਲਾ ਜ਼ਿੰਦਗੀ ਅਤੇ ਮੌਤ ਵਿਚਕਾਰ ਜੰਗ ਲੜ ਰਹੀ ਹੈ।

PunjabKesari

ਜਾਣਕਾਰੀ ਮੁਤਾਬਕ ਕਾਰ ਸੁਲਤਾਨਪੁਰ ਲੋਧੀ ਤੋਂ ਤਲਵੰਡੀ ਚੌਧਰੀਆਂ ਵੱਲ ਜਾ ਰਹੀ ਸੀ। ਪਿੰਡ ਸਵਾਲ ਨੇੜੇ ਪਹੁੰਚਣ 'ਤੇ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਪਹਿਲਾਂ ਸੜਕ ਕਿਨਾਰੇ ਇਕ ਰੁੱਖ ਨਾਲ ਜਾ ਟਕਰਾਈ। ਇਸ ਤੋਂ ਬਾਅਦ ਕਾਰ ਨਿੱਜੀ ਸਕੂਲ ਦੀ ਲੋਹੇ ਦੀ ਗ੍ਰਿਲ ਨਾਲ ਜ਼ੋਰਦਾਰ ਟੱਕਰ ਮਾਰਦੀ ਹੋਈ ਅੱਗੇ ਇਕ ਹੋਰ ਰੁੱਖ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ ਅਤੇ ਟਾਇਰ, ਸ਼ੀਸ਼ੇ ਅਤੇ ਹੋਰ ਪੁਰਜ਼ੇ ਕਾਫ਼ੀ ਦੂਰ ਤੱਕ ਖਿਲਰ ਗਏ।

PunjabKesari

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਅਸ਼ਵਨੀ ਸ਼ਰਮਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ

ਹਾਦਸੇ ਵਿੱਚ ਰਾਹੁਲ ਗਿੱਲ ਪੁੱਤਰ ਸਤਪਾਲ ਵਾਸੀ ਪਿੰਡ ਬਿਧੀਪੁਰ, ਸੁਲਤਾਨਪੁਰ ਲੋਧੀ ਦੀ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਸਥਾਨਕ ਪੁਲਸ ਵੱਲੋਂ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ। ਇਸ ਤੋਂ ਪਹਿਲਾਂ ਰਾਤ ਕਰੀਬ 12 ਵਜੇ ਹਾਦਸੇ 'ਚ ਜ਼ਖ਼ਮੀ ਲੱਭੀ ਪੁੱਤਰ ਸੋਨੂੰ ਰਾਮ ਵਾਸੀ ਪਿੰਡ ਤਲਵੰਡੀ ਬੂਟਿਆਂ, ਜ਼ਿਲ੍ਹਾ ਜਲੰਧਰ (ਉਮਰ 17 ਸਾਲ) ਅਤੇ ਅੰਜਨਾ ਰਾਣੀ ਪਤਨੀ ਰਾਹੁਲ ਗਿੱਲ ਵਾਸੀ ਪਿੰਡ ਸ਼ੰਕਰ, ਜ਼ਿਲ੍ਹਾ ਜਲੰਧਰ (ਉਮਰ 23 ਸਾਲ) ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਆਂਦਾ ਗਿਆ ਸੀ।

PunjabKesari

ਡਾਕਟਰਾਂ ਨੇ ਲੱਭੀ ਦਾ ਇਲਾਜ ਸ਼ੁਰੂ ਕੀਤਾ ਪਰ ਉਸ ਨੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਉੱਧਰ ਅੰਜਨਾ ਰਾਣੀ ਦੀ ਹਾਲਤ ਬੇਹੱਦ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਉੱਚੇ ਹਸਪਤਾਲ ਲਈ ਰੈਫਰ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਹਾਦਸੇ ਦੇ ਅਸਲ ਕਾਰਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

PunjabKesari

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ 'ਚ ਮਚੀ ਹਫ਼ੜਾ-ਦਫ਼ੜੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News