ਤਰਨਤਾਰਨ : ਭਿਆਨਕ ਸੜਕ ਹਾਦਸੇ ਦੌਰਾਨ ਇਕ ਪਰਿਵਾਰ ਦੇ 3 ਜੀਆਂ ਦੀ ਮੌਤ
Thursday, Jan 30, 2020 - 08:15 PM (IST)

ਤਰਨਤਾਰਨ : ਸ਼ਹਿਰ ਦੇ ਅਧੀਨ ਪੈਂਦੇ ਪਿੰਡ ਘੁਰਕਵਿੰਡ ਵਿਖੇ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਦਸੇ ਦੌਰਾਨ ਇਕ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਅੱਜ ਘੁਰਕਵਿੰਡ ਵਿਖੇ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਦੌਰਾਨ ਇਕ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਪਿੰਡ ਲੋਹਕਿਆਂ ਦੇ ਦੱਸੇ ਜਾ ਰਹੇ ਹਨ, ਜੋ ਕਿ ਪਿੰਡ ਘੁਰਕਵਿੰਡ ਵਿਖੇ ਇਕ ਬਾਰੇ ਦੀ ਦਰਗਾਹ 'ਤੇ ਮੱਥਾ ਟੇਕਣ ਆਏ ਸਨ। ਪੁਲਸ ਵਲੋਂ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।