ਦਸੂਹਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 10 ਤੋਂ 15 ਲੋਕ ਜ਼ਖਮੀ (ਤਸਵੀਰਾਂ)

Sunday, Nov 05, 2017 - 01:17 AM (IST)

ਦਸੂਹਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 10 ਤੋਂ 15 ਲੋਕ ਜ਼ਖਮੀ (ਤਸਵੀਰਾਂ)

ਦਸੂਹਾ, (ਝਾਵਰ)- ਅੱਜ ਦਸੂਹਾ-ਮਿਆਣੀ ਲਿੰਕ ਰੋਡ 'ਤੇ ਲਗਭਗ 7.30 ਵਜੇ ਪਿੰਡ ਭੂਸ਼ਾ ਦੀ ਪੁਲੀ 'ਤੇ ਧੁੰਦ ਕਾਰਨ ਅੰਮ੍ਰਿਤਸਰ ਤੋਂ ਡੇਰਾ ਬਾਬਾ ਵਡਭਾਗ ਸਿੰਘ ਨੂੰ ਜਾ ਰਿਹਾ ਸ਼ਰਧਾਲੂਆਂ ਦਾ ਭਰਿਆ ਟੈਂਪੂ ਟਰੈਵਲਰ ਬੇਕਾਬੂ ਹੋ ਕੇ ਕਾਲੀ ਵੇਈਂ 'ਚ ਜਾ ਡਿੱਗਾ, ਜਿਸ ਦੇ ਸਿੱਟੇ ਵਜੋਂ 16 ਸ਼ਰਧਾਲੂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਸ਼ਰਧਾਲੂਆਂ 'ਚ ਇਕ ਬੱਚਾ ਤੇ ਔਰਤਾਂ ਵੀ ਸ਼ਾਮਲ ਹਨ। 

PunjabKesari

ਡਰਾਈਵਰ ਗੁਰਪ੍ਰੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪੁਤਲੀਘਰ ਅੰਮ੍ਰਿਤਸਰ ਨੇ ਦੱਸਿਆ ਕਿ ਉਹ ਟੈਂਪੂ ਟਰੈਵਲਰ ਨੰ. ਪੀ ਬੀ 01-9590 ਰਾਹੀਂ ਅੰਮ੍ਰਿਤਸਰ ਤੋਂ ਡੇਰਾ ਬਾਬਾ ਵਡਭਾਗ ਸਿੰਘ (ਹਿਮਾਚਲ ਪ੍ਰਦੇਸ਼) ਵਿਖੇ ਦਰਸ਼ਨਾਂ ਲਈ ਜਾ ਰਹੇ ਸਨ ਕਿ ਪਿੰਡ ਭੂਸ਼ਾ ਪੁਲੀ 'ਤੇ ਉਨ੍ਹਾਂ ਦੀ ਗੱਡੀ ਵੇਈਂ 'ਚ ਜਾ ਡਿੱਗੀ। 7 ਜ਼ਖ਼ਮੀਆਂ ਨੂੰ ਤੁਰੰਤ ਪਾਣੀ ਵਿਚੋਂ ਕੱਢ ਕੇ ਐਂਬੂਲੈਂਸ ਰਾਹੀਂ ਟਾਂਡਾ ਦੇ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। 
ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਵੇਈਂ ਵਿਚ ਪਾਣੀ ਘੱਟ ਹੋਣ ਕਾਰਨ ਵੱਡੇ ਨੁਕਸਾਨ ਤੋਂ ਬਚਾਅ ਹੋ ਗਿਆ। ਜ਼ਖ਼ਮੀ ਸ਼ਰਧਾਲੂਆਂ ਵਿਚੋਂ ਅਮਰਜੀਤ ਕੌਰ ਪਤਨੀ ਅਮਰਜੀਤ ਸਿੰਘ, ਕੁਲਵਿੰਦਰ ਕੌਰ ਪਤਨੀ ਵਿੰਦਰ ਸਿੰਘ, ਗੁਰਬਚਨ ਕੌਰ ਪਤਨੀ ਬਲਵੰਤ ਸਿੰਘ, ਅਮਰਿੰਦਰ ਸਿੰਘ ਪੁੱਤਰ ਹਰਵਿੰਦਰ ਸਿੰਘ (ਚਾਰੋਂ ਵਾਸੀ ਤਰਨਤਾਰਨ), ਸਰਬਜੀਤ ਕੌਰ ਪਤਨੀ ਜਸਪਾਲ ਸਿੰਘ ਵਾਸੀ ਪਟਿਆਲਾ ਤੇ ਮਨਮੀਤ ਸਿੰਘ ਪੁੱਤਰੀ ਹਰਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਡਰਾਈਵਰ ਗੁਰਪ੍ਰੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪੁਤਲੀਘਰ ਅੰਮ੍ਰਿਤਸਰ, ਮਨਦੀਪ ਸਿੰਘ ਪੁੱਤਰ ਅਮਰਜੀਤ ਸਿੰਘ, ਸੁਖਪ੍ਰੀਤ ਸਿੰਘ ਪੁੱਤਰ ਜਸਪਾਲ ਸਿੰਘ, ਹਰਪ੍ਰੀਤ ਸਿੰਘ ਪੁੱਤਰ ਜਸਪਾਲ ਸਿੰਘ, ਹਰਜੀਤ ਕੌਰ ਪਤਨੀ ਤਲਵਿੰਦਰ ਸਿੰਘ, ਅਰਸ਼ਪ੍ਰੀਤ ਕੌਰ ਪੁੱਤਰੀ ਤਲਵਿੰਦਰ ਸਿੰਘ, ਤਲਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਅੰਮ੍ਰਿਤਸਰ ਨੂੰ ਟਾਂਡਾ ਦੇ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਬਾਅਦ ਵਿਚ ਉਪਰੋਕਤ ਸਾਰੇ ਜ਼ਖ਼ਮੀਆਂ ਨੂੰ ਅੰਮ੍ਰਿਤਸਰ ਦੇ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ। ਘਟਨਾ ਸਥਾਨ 'ਤੇ ਦਸੂਹਾ ਪੁਲਸ ਦੇ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਸਨ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।

PunjabKesari

 


Related News