ਜਲੰਧਰ: ਅਮਰੀਕਾ ਤੋਂ ਪਰਤੇ ਨੌਜਵਾਨ ਨਾਲ ਵਾਪਰਿਆ ਹਾਦਸਾ, ਹੋਈ ਮੌਤ

Wednesday, May 06, 2020 - 04:58 PM (IST)

ਜਲੰਧਰ: ਅਮਰੀਕਾ ਤੋਂ ਪਰਤੇ ਨੌਜਵਾਨ ਨਾਲ ਵਾਪਰਿਆ ਹਾਦਸਾ, ਹੋਈ ਮੌਤ

ਜਲੰਧਰ (ਮਹੇਸ਼)— ਜਲੰਧਰ-ਲੁਧਿਆਣਾ ਮਾਰਗ 'ਤੇ ਪੈਂਦੇ ਮੋਦੀ ਰਿਜ਼ਾਰਟਸ ਨੇੜੇ ਸੜਕ ਹਾਦਸਾ ਵਾਪਰਨ ਕਰਕੇ ਇਕ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਹਾਦਸਾ ਕਾਰ ਬੇਕਾਬੂ ਹੋਣ ਕਰਕੇ ਵਾਪਰਿਆ। ਉਸ ਦੀ ਕਾਰ ਬੇਕਾਬੂ ਹੋ ਕੇ ਕੰਧ ਨਾਲ ਟਕਰਾ ਗਈ, ਜਿਸ ਕਰਕੇ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਮ੍ਰਿਤਕ ਦੀ ਪਛਾਣ ਗੌਰਵ ਵਾਸੀ ਦੀਪ ਨਗਰ ਦੇ ਰੂਪ 'ਚ ਹੋਈ ਹੈ, ਜੋਕਿ ਕੁਝ ਸਮਾਂ ਪਹਿਲਾਂ ਹੀ ਅਮਰੀਕਾ ਤੋਂ ਵਾਪਸ ਆਇਆ ਸੀ।

ਹਾਦਸੇ ਤੋਂ ਬਾਅਦ ਮੌਕੇ 'ਤੇ ਪੁਲਸ ਅਤੇ ਘਟਨਾ ਵਾਲੇ ਸਥਾਨ ਦਾ ਜਾਇਜ਼ਾ ਲਿਆ। ਹਾਦਸੇ ਦਾ ਸ਼ਿਕਾਰ ਹੋਏ ਗੌਰਵ ਨੂੰ ਤੁਰੰਤ ਜੌਹਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਕੈਂਟ ਦੇ ਇੰਚਾਰਜ ਇੰਸਪੈਕਟਰ ਰਾਮਪਾਲ ਨੇ ਦੱਸਿਆ ਕਿ ਪੁਲਸ ਦੀਪ ਨਗਰ ਦੇ ਰਹਿਣ ਵਾਲੇ ਨੌਜਵਾਨ ਦੀ ਮੌਤ ਨੂੰ ਲੈ ਕੇ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਭੇਜ ਦਿੱਤਾ ਗਿਆ ਹੈ।

ਇਥੇ ਦੱਸਣਯੋਗ ਹੈ ਕਿ ਅੱਜ ਜਲੰਧਰ 'ਚ ਸੜਕ ਹਾਦਸੇ ਵਾਪਰੇ ਹਨ। ਇਸ ਤੋਂ ਪਹਿਲਾਂ 66 ਫੁੱਟੀ ਰੋਡ 'ਤੇ ਭਿਆਨਕ ਸੜਕ ਹਾਦਸਾ ਵਾਪਰਨ ਕਰਕੇ ਐਕਟਿਵਾ ਸਵਾਰ ਦੀ ਮੌਕੇ 'ਤੇ ਹੋ ਗਈ ਸੀ ਜਦਕਿ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।


author

shivani attri

Content Editor

Related News