ਵਿਆਹ ਵਾਲੇ ਘਰ 'ਚ ਮਾਤਮ ਦਾ ਮਾਹੌਲ, ਦਰਦਨਾਕ ਹਾਦਸੇ 'ਚ ਨੌਜਵਾਨ ਦੀ ਹੋਈ ਮੌਤ

Sunday, Nov 29, 2020 - 10:53 AM (IST)

ਵਿਆਹ ਵਾਲੇ ਘਰ 'ਚ ਮਾਤਮ ਦਾ ਮਾਹੌਲ, ਦਰਦਨਾਕ ਹਾਦਸੇ 'ਚ ਨੌਜਵਾਨ ਦੀ ਹੋਈ ਮੌਤ

ਜਲੰਧਰ (ਵਰੁਣ, ਵਰਿੰਦਰ)— ਕਾਲਾ ਸੰਘਿਆਂ ਰੋਡ 'ਤੇ ਸੜਕ ਕੰਢੇ ਖੜ੍ਹੇ ਮਿੰਨੀ ਟਰੱਕ ਅਤੇ ਐਕਟਿਵਾ ਵਿਚਕਾਰ ਟੱਕਰ ਹੋ ਗਈ। ਹਾਦਸੇ 'ਚ ਐਕਟਿਵਾ ਸਵਾਰ 19 ਸਾਲਾ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਪਿੱਛੇ ਬੈਠਾ ਚਾਚੇ ਦਾ ਪੁੱਤ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਹਾਦਸੇ 'ਚ ਜਾਨ ਗੁਆਉਣ ਵਾਲਾ ਨੌਜਵਾਨ ਬਟਾਲੇ ਦਾ ਰਹਿਣ ਵਾਲਾ ਸੀ, ਜਿਹੜਾ ਬੀਤੇ ਦਿਨੀਂ ਨਿਊ ਰਸੀਲਾ ਨਗਰ 'ਚ ਆਪਣੇ ਰਿਸ਼ਤੇਦਾਰਾਂ ਕੋਲ ਵਿਆਹ ਸਮਾਗਮ 'ਚ ਸ਼ਾਮਲ ਹੋਣ ਆਇਆ ਸੀ। ਹਾਦਸੇ ਦੀ ਖਬਰ ਮਿਲਦੇ ਹੀ ਵਿਆਹ ਵਾਲੇ ਘਰ 'ਚ ਮਾਤਮ ਦਾ ਮਾਹੌਲ ਬਣ ਗਿਆ।

ਇਹ ਵੀ ਪੜ੍ਹੋ: 'ਬਾਬੇ ਨਾਨਕ' ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਤੋਂ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

PunjabKesari
ਥਾਣਾ ਲਾਂਬੜਾ ਦੇ ਏ. ਐੱਸ. ਆਈ. ਨਿਰੰਜਣ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਪ੍ਰਿੰਸ ਮਹਾਜਨ (19) ਪੁੱਤਰ ਵਿਜੇ ਮਹਾਜਨ ਨਿਵਾਸੀ ਬਟਾਲਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪ੍ਰਿੰਸ ਨਿਊ ਰਸੀਲਾ ਨਗਰ 'ਚ ਰਹਿੰਦੇ ਆਪਣੇ ਰਿਸ਼ਤੇਦਾਰ ਕੋਲ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ ਆਇਆ ਸੀ। ਸ਼ਨੀਵਾਰ ਸਵੇਰੇ ਪ੍ਰਿੰਸ ਆਪਣੇ ਚਾਚੇ ਦੇ ਪੁੱਤ ਸੌਰਵ ਨਿਵਾਸੀ ਨਿਊ ਰਸੀਲਾ ਨਗਰ ਨਾਲ ਐਕਟਿਵਾ 'ਤੇ ਵਿਆਹ ਲਈ ਸਾਮਾਨ ਲੈਣ ਕਾਲਾ ਸੰਘਿਆਂ ਰੋਡ 'ਤੇ ਗਿਆ ਸੀ। ਐਕਟਿਵਾ ਪ੍ਰਿੰਸ ਚਲਾ ਰਿਹਾ ਸੀ।

ਇਹ ਵੀ ਪੜ੍ਹੋ: ਸੰਗਰੂਰ 'ਚ ਖ਼ੌਫ਼ਨਾਕ ਵਾਰਦਾਤ, ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਬੇਰਹਿਮੀ ਨਾਲ ਕਤਲ

PunjabKesari
ਏ. ਐੱਸ. ਆਈ. ਨੇ ਕਿਹਾ ਕਿ ਸਵੇਰੇ 7 ਵਜੇ ਜਿਉਂ ਹੀ ਪ੍ਰਿੰਸ ਅਤੇ ਸੌਰਵ ਨਿੱਝਰਾਂ ਪੈਟਰੋਲ ਪੰਪ ਨੇੜੇ ਪਹੁੰਚੇ, ਉਨ੍ਹਾਂ ਦੀ ਐਕਟਿਵਾ ਸੜਕ 'ਤੇ ਖੜ੍ਹੇ ਮਿੰਨੀ ਟਰੱਕ ਨਾਲ ਟਕਰਾਅ ਗਈ। ਪ੍ਰਿੰਸ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਐਕਟਿਵਾ ਦੇ ਪਿੱਛੇ ਬੈਠਾ ਸੌਰਵ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ: 551ਵੇਂ ਪ੍ਰਕਾਸ਼ ਪੁਰਬ ਮੌਕੇ ਜਲੰਧਰ 'ਚ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ (ਤਸਵੀਰਾਂ)

ਆਸ-ਪਾਸ ਦੇ ਲੋਕਾਂ ਨੇ ਸੌਰਵ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ, ਜਿਸ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। ਹਾਦਸੇ ਦੀ ਸੂਚਨਾ ਵਿਆਹ ਵਾਲੇ ਘਰ ਪਹੁੰਚਦੇ ਹੀ ਉਥੇ ਮਾਤਮ ਦਾ ਮਾਹੌਲ ਬਣ ਗਿਆ।
ਉਨ੍ਹਾਂ ਦੱਸਿਆ ਕਿ ਪ੍ਰਿੰਸ ਦੇ ਪਿਤਾ ਕਾਰੋਬਾਰੀ ਹਨ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਕਿਸੇ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਨਹੀਂ ਕਰਵਾਈ, ਜਿਸ ਕਾਰਨ ਉਸ ਦੀ ਲਾਸ਼ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਹੈ ਅਤੇ ਧਾਰਾ 174 ਅਧੀਨ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ: ਟਾਂਡਾ: 6 ਸਾਲਾ ਬੱਚੀ ਨਾਲ ਹੋਈ ਹੈਵਾਨੀਅਤ ਦੇ ਮਾਮਲੇ 'ਚ ਦੋਵੇਂ ਮੁਲਜ਼ਮਾਂ ਬਾਰੇ ਅਹਿਮ ਤੱਥ ਆਏ ਸਾਹਮਣੇ


author

shivani attri

Content Editor

Related News