ਜਲੰਧਰ: ਦੀਵਾਲੀ ਦੀਆਂ ਖ਼ੁਸ਼ੀਆਂ ਮਾਤਮ ''ਚ ਬਦਲੀਆਂ, ਸੜਕ ਹਾਦਸੇ ਨੇ ਬੁਝਾਏ ਦੋ ਘਰਾਂ ਦੇ ਚਿਰਾਗ
Wednesday, Nov 03, 2021 - 11:46 AM (IST)
ਜਲੰਧਰ (ਮਾਹੀ)- ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਮਲਕੋ ਗੇਟ ਨੇੜੇ ਬੀਤੀ ਦੇਰ ਰਾਤ ਇਕ ਅਣਪਛਾਤੇ ਵਾਹਨ ਨੇ ਦੋ ਮੋਟਰਸਾਈਕਲ ਸਵਾਰ ਪ੍ਰਵਾਸੀਆਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 1 ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦ ਕਿ ਦੂਜੇ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਇਸ ਹਾਦਸੇ ਨੇ ਦੋ ਘਰਾਂ ਦੇ ਚਿਰਾਗ ਬੁਝਾ ਦਿੱਤੇ। ਦੋਵੇਂ ਨੌਜਵਾਨ ਕੈਟਰਿੰਗ ਦਾ ਕੰਮ ਕਰਦੇ ਸਨ। ਰਾਹਗੀਰਾਂ ਨੇ ਇਸ ਹਾਦਸੇ ਦੀ ਸੂਚਨਾ ਥਾਣਾ ਲਾਂਬੜਾ ਦੀ ਪੁਲਸ ਨੂੰ ਦਿੱਤੀ।
ਇਹ ਵੀ ਪੜ੍ਹੋ: ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਕਿਲੋਵਾਟ ਦੇ ਹਿਸਾਬ ਨਾਲ ਨਹੀਂ, ਸਗੋਂ ਇਸ ਆਧਾਰ ’ਤੇ ਦਿੱਤੀ ਜਾਵੇ ਸਸਤੀ ਬਿਜਲੀ
ਜਾਣਕਾਰੀ ਦਿੰਦੇ ਹੋਏ ਥਾਣਾ ਲਾਂਬੜਾ ਦੇ ਐੱਸ. ਐੱਚ. ਓ. ਸੁਖਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਸੁਰੇਸ਼ ਕੁਮਾਰ ਪੁੱਤਰ ਅਜੇ ਚੌਬੇ ਅਤੇ ਦਿਨੇਸ਼ ਚੌਰਸੀਆ ਪੁੱਤਰ ਸ਼ਾਰਦਾ ਚੌਰਸੀਆ ਦੋਵੇਂ ਵਾਸੀ ਨਿਊ ਕੈਲਾਸ਼ ਨਗਰ ਗੁੱਜਾ ਪੀਰ ਜਲੰਧਰ ਵਜੋਂ ਹੋਈ ਹੈ। ਦਿਨੇਸ਼ ਚੌਰਸੀਆ ਦੀ ਮੌਕੇ ’ਤੇ ਹੀ ਮੌਤ ਹੋ ਗਈ। ਲਾਸ਼ਾਂ ਪੋਸਟਮਾਰਟਮ ਤੋਂ ਬਾਅਦ ਵਾਰਿਸਾਂ ਨੂੰ ਸੌਂਪ ਦਿੱਤੀਆਂ ਗਈਆਂ। ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਜਾਂਚ ਕਰ ਰਹੀ ਹੈ। ਜਲਦ ਹੀ ਅਣਪਛਾਤੇ ਵਾਹਨ ਨੂੰ ਟਰੇਸ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਲਈ ਵਰਦਾਨ ਸਾਬਤ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਲੋਕਪੱਖੀ ਫ਼ੈਸਲੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ