ਜਲੰਧਰ: 66 ਫੁੱਟੀ ਰੋਡ ''ਤੇ ਵਾਪਰਿਆ ਦਰਦਨਾਕ ਹਾਦਸਾ, ਇਕ ਦੀ ਮੌਤ

Wednesday, May 06, 2020 - 03:12 PM (IST)

ਜਲੰਧਰ: 66 ਫੁੱਟੀ ਰੋਡ ''ਤੇ ਵਾਪਰਿਆ ਦਰਦਨਾਕ ਹਾਦਸਾ, ਇਕ ਦੀ ਮੌਤ

ਜਲੰਧਰ (ਵਰੁਣ)— ਇਥੋਂ ਦੀ 66 ਫੁੱਟੀ ਰੋਡ 'ਤੇ ਭਿਆਨਕ ਸੜਕ ਹਾਦਸਾ ਵਾਪਰਨ ਕਰਕੇ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਦੋ ਨੌਜਵਾਨ ਐਕਟਿਵਾ 'ਤੇ ਸਵਾਰ ਹੋ ਕੇ ਸ਼ਰਾਬ ਦੀ ਪੇਟੀ ਰੱਖ ਕੇ ਕਿਤੇ ਜਾ ਰਹੇ ਸਨ ਕਿ ਜਦੋਂ ਉਹ 66 ਫੁੱਟੀ ਰੋਡ 'ਤੇ ਪਹੁੰਚੇ ਤਾਂ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਗਏ। ਇਸ ਦੌਰਾਨ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਐਕਟਿਵਾ ਦੇ ਪਿੱਛੇ ਬੈਠਾ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ: ਕੋਰੋਨਾ ਦੇ ਸੰਕਟ ਦਰਮਿਆਨ ਵਿਧਾਇਕ ਰਾਜਾ ਵੜਿੰਗ ਨੇ ਬਾਦਲ ਜੋੜੇ ਨੂੰ ਲਿਖੀ ਚਿੱਠੀ, ਰੱਖੀਆਂ ਇਹ ਮੰਗਾਂ

PunjabKesari

ਸੂਚਨਾ ਪਾ ਕੇ ਮੌਕੇ 'ਤੇ ਥਾਣਾ ਨੰਬਰ 7 ਦੀ ਪੁਲਸ ਪਹੁੰਚੀ ਅਤੇ ਮੈਡੀਕਲ ਟੀਮ ਵੀ ਮੌਕੇ 'ਤੇ ਮੌਜੂਦ ਰਹੀ। ਮ੍ਰਿਤਕ ਅਤੇ ਜ਼ਖਮੀ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ।

PunjabKesari

ਥਾਣਾ ਨੰਬਰ 7 ਦੇ ਇੰਚਾਰਜ ਨਵੀਨ ਪਾਲ ਦਾ ਕਹਿਣਾ ਹੈ ਕਿ ਫਿਲਹਾਲ ਜ਼ਖਮੀ ਨੂੰ ਸਿਵਲ ਹਸਪਤਾਲ 'ਚ ਜਾਖਲ ਕਰਵਾਇਆ ਗਿਆ ਹੈ, ਜਿਸ ਤੋਂ ਬਾਅਦ ਉਸ ਤੋਂ ਪੁੱਛਗਿੱਛ ਕਰਕੇ ਪਤਾ ਲੱਗ ਸਕੇਗਾ ਕਿ ਉਕਤ ਨੌਜਵਾਨ ਸ਼ਰਾਬ ਕਿੱਥੋਂ ਲੈ ਕੇ ਆਏ ਸਨ ਅਤੇ ਕਿੱਥੋਂ ਦੇ ਰਹਿਣ ਵਾਲੇ ਹਨ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ:  ਗੋਲੀਆਂ ਨਾਲ ਭੁੰਨੇ ਗਏ ਕਾਂਗਰਸੀ ਆਗੂ ਦਾ ਨਹੀਂ ਹੋਇਆ ਸਸਕਾਰ, ਪਰਿਵਾਰ ਨੇ ਕੀਤੀ ਇਹ ਮੰਗ

PunjabKesari
ਇਹ ਵੀ ਪੜ੍ਹੋ: 'ਲਵ ਮੈਰਿਜ' ਕਰਨੀ ਕੁੜੀ ਨੂੰ ਪਈ ਮਹਿੰਗੀ, ਪਿਓ ਨੇ ਸਹੁਰੇ ਘਰ ਪਹੁੰਚ ਕੇ ਕੀਤੀ ਇਹ ਵਾਰਦਾਤ


author

shivani attri

Content Editor

Related News