ਭੋਗਪੁਰ: ਕਰਵਾਚੌਥ ਵਾਲੇ ਦਿਨ ਉਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Monday, Oct 25, 2021 - 07:48 PM (IST)

ਭੋਗਪੁਰ: ਕਰਵਾਚੌਥ ਵਾਲੇ ਦਿਨ ਉਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਭੋਗਪੁਰ/ਕਿਸ਼ਨਗੜ੍ਹ (ਰਾਣਾ/ਬੈਂਸ)- ਕਰਵਾਚੌਥ ਵਾਲੇ ਦਿਨ ਇਕ ਪਰਿਵਾਰ ਦੀਆਂ ਖ਼ੁਸ਼ੀਆਂ ਉਸ ਸਮੇਂ ਮਾਤਮ ਵਿਚ ਬਦਲ ਗਈਆਂ ਜਦੋਂ ਉਕਤ ਪਰਿਵਾਰ ਹਾਦਸੇ ਦਾ ਸ਼ਿਕਾਰ ਹੋ ਗਿਆ। ਦਰਅਸਲ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਅੱਡਾ ਕਾਲਾ ਬੱਕਰਾ ਨੇੜੇ ਇਕ ਢਾਬੇ ਦੇ ਸਾਹਮਣੇ ਹੋਏ ਭਿਆਨਕ ਸੜਕ ਹਾਦਸੇ ਵਿੱਚ ਇਕ ਪਰਿਵਾਰ ਦੇ 3 ਵਿਕਤੀਆ ਦੀ ਮੌਤ ਹੋ ਗਈ ਜਦਕਿ ਤਿੰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। 

PunjabKesari

ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਸਾਰੇ ਮੈਂਬਰ ਟਯੋਟਾ ਕਰੋਲਾ ਕਾਰ ਵਿਚ ਸਵਾਰ ਟਾਂਡਾ ਤੋਂ ਆਪਣੇ ਕਿਸੇ ਨਿੱਜੀ ਕੰਮਕਾਰ ਉਪਰੰਤ ਵਾਪਸ ਜਲੰਧਰ ਆਪਣੇ ਘਰ ਨੂੰ ਆ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦੀ ਕਾਰ ਕਿਸੇ ਅਣਪਛਾਤੇ ਵਾਹਨ ਦੇ ਪਿੱਛੇ ਜ਼ੋਰ ਨਾਲ ਟਕਰਾਰ ਗਈ।

ਇਹ ਵੀ ਪੜ੍ਹੋ: ਨਕੋਦਰ ਵਿਖੇ ਵੱਡੀ ਵਾਰਦਾਤ, ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਬਜ਼ੁਰਗ ਦਾ ਕਤਲ

PunjabKesari

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਤੱਕ ਉੱਡ ਗਏ। ਟਯੋਟਾ ਕਰੋਲਾ ਕਾਰ ਨੰਬਰ ਪੀ. ਬੀ. 08 ਏ. ਜੈੱਡ 6221 ਵਿਚ ਸਵਾਰ ਅਨੂਪ ਸਿੰਘ ਪੁੱਤਰ ਭੇਜਾ ਸਿੰਘ ਵਾਸੀ ਹਾਊਸ ਨੰਬਰ 221 ਡਿਫੈਂਸ ਕਾਲੋਨੀ ਜਲੰਧਰ, ਉਸ ਦੀ ਪਤਨੀ ਸੁਰਿੰਦਰ ਕੌਰ ਅਤੇ ਭਤੀਜੀ ਅਰਸੀਆ ਕੌਰ ਪੰਜ ਸਾਲ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਹੋਰ ਕਾਰ ਸਵਾਰ ਪ੍ਰਭਜੋਤ ਕੌਰ ਪਤਨੀ ਪਰਦੀਪ ਸਿੰਘ ਪੁੱਤਰ ਅਨੂਪ ਸਿੰਘ ਮਹਿਕ ਕੌਰ ਪੁੱਤਰੀ ਲਾਡੀ ਸਿੰਘ ਅਤੇ ਆਜੂਨੀ ਕੌਰ ਪੁੱਤਰੀ ਪਰਦੀਪ ਸਿੰਘ ਇਸ ਹਾਦਸੇ ਵਿਚ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਹਾਦਸੇ ਵਿਚ ਜ਼ਖਮੀ ਹੋਏ ਵਿਅਕਤੀਆਂ ਨੂੰ ਕੈਪੀਟਲ ਹਸਪਤਾਲ ਜਲੰਧਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

PunjabKesari

ਹਾਦਸੇ ਦੀ ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਅਤੇ ਲਾਸ਼ਾਂ ਪੋਸਟਮਾਰਟਮ ਲਈ ਭੇਜਿਆ। ਜ਼ਖ਼ਮੀਆਂ ਨੂੰ ਵੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। 

ਇਹ ਵੀ ਪੜ੍ਹੋ: ਰਾਘਵ ਚੱਢਾ ਦਾ ਵੱਡਾ ਬਿਆਨ, ਕਿਹਾ- ‘ਆਪ’ ਨੂੰ ਹਰਾਉਣ ਲਈ ਇਕੱਠੇ ਹੋ ਰਹੇ ਵਿਰੋਧੀ

ਨੋਟ- ਹਾਈਵੇਅ 'ਤੇ ਵਾਪਰ ਰਹੇ ਸੜਕ ਹਾਦਸਿਆਂ ਨੂੰ ਲੈ ਕੇ ਸਰਕਾਰ ਨੂੰ ਕੀ ਕਦਮ ਚੁੱਕਣੇ ਚਾਹੀਦੇ ਹਨ, ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News