ਕਪੂਰਥਲਾ: ਹਮੀਰਾ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਪੁਲਸ ਮੁਲਾਜ਼ਮ ਸਣੇ 4 ਨੌਜਵਾਨਾਂ ਦੀ ਮੌਤ

01/19/2023 7:09:09 PM

ਹਮੀਰਾ (ਵੈੱਬ ਡੈਸਕ)- ਫਲਾਈਓਵਰ 'ਤੇ ਭਿਆਨਕ ਸੜਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਦਿੱਲੀ-ਅਮ੍ਰਿੰਤਸਰ ਨੈਸ਼ਨਲ ਹਾਈਵੇਅ 'ਤੇ ਥਾਣਾ ਸੁਭਾਨਪੁਰ ਅਧੀਨ ਆਉਦੇ ਪਿੰਡ ਹਮੀਰਾ ਫਲਾਈਓਵਰ 'ਤੇ ਇਕ ਇਨੋਵਾ ਕਾਰ ਅਣਪਛਾਤੇ ਵਾਹਨ ਨਾਲ ਟਕਰਾ ਗਈ। ਇਸ ਹਾਦਸੇ ਵਿਚ ਇਨੋਵਾ ਵਿਚ ਬੈਠੇ 4 ਪੁਲਸ ਮੁਲਾਜ਼ਮ ਸਣੇ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਇਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਸ ਸਬੰਧੀ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਜਗ੍ਹਾ 'ਤੇ ਹਾਦਸਾ ਵਾਪਰਿਆ ਹੈ। ਪੁਲਸ ਪਾਰਟੀ ਮੌਕੇ ਉੱਤੇ ਪੁੱਜੀ ਅਤੇ ਘਟਨਾ ਵਾਲੇ ਸਥਾਨ ਦਾ ਜਾਇਜ਼ਾ ਲਿਆ। 

ਉਨ੍ਹਾਂ ਕਿਹਾ ਕਿ ਇਕ ਇਨੋਵਾ ਕਾਰ ਪੀ. ਬੀ. 04 7900 ਅਮ੍ਰਿੰਤਸਰ ਤਰਫੋਂ ਜਲੰਧਰ ਵੱਲ ਜਾ ਰਹੇ ਸਨ ਜਦੋਂ ਉਹ ਹਮੀਰਾ ਫਲਾਈਓਵਰ ਚੜ੍ਹੇ ਤਾਂ ਉਨ੍ਹਾਂ ਦੀ ਕਾਰ ਇਕ ਅਣਪਛਾਤੇ ਵਾਹਨ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਇਨੋਵਾ ਵਿਚ ਬੈਠੇ ਪੁਲਸ ਮੁਲਾਜ਼ਮ ਸਮੇਤ ਚਾਰ ਨੌਜਵਾਨਾਂ ਦੀ ਮੌਤ ਹੋ ਗਈ।

ਮ੍ਰਿਤਕਾ ਦੀ ਪਛਾਣ ਪੁਲਸ ਮੁਲਾਜ਼ਮ ਹਰਦੇਵ ਸਿੰਘ, ਹਰਜੀਤ ਸਿੰਘ ਵਾਸੀ ਬਿਆਸ, ਲਵਲੀ ਪੁੱਤਰ ਗੁਰਬਖਸ਼ ਸਿੰਘ ਵਾਸੀ ਜੰਡਿਆਲਾ ਗੁਰੂ ਅਤੇ ਜਤਿੰਦਰ ਕੁਮਾਰ ਵਾਸੀ ਬਿਆਸ ਵਜੋਂ ਹੋਈ ਹੈ। ਜਦਕਿ ਜ਼ਖ਼ਮੀ ਨੌਜਵਾਨ ਦੀ ਪਛਾਣ ਕਰਨ ਪੁੱਤਰ ਸਲੀਮ ਵਾਸੀ ਬਿਆਸ ਵਜੋਂ ਹੋਈ ਹੈ। ਉਸ ਨੂੰ ਸੁਭਾਨਪੁਰ ਵਿਖੇ ਇਕ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਅਤੇ ਵਿਆਕਤੀਆਂ ਦੀ ਲਾਸ਼ਾਂ ਪੁਲਸ ਨੇ ਪੋਸਟਰਮਾਰਮ ਲਈ ਕਪੂਰਥਲਾ ਮੋਰਚਰੀ ਵਿਚ ਰੱਖਵਾ ਦਿੱਤੀਆਂ ਹਨ। 

 

ਇਹ ਵੀ ਪੜ੍ਹੋ : ਬਰਨਾਲਾ ਪੁੱਜੇ CM ਭਗਵੰਤ ਮਾਨ ਨੇ ਕੀਤੇ ਕਈ ਵੱਡੇ ਐਲਾਨ

ਇਹ ਵੀ ਪੜ੍ਹੋ : ਖੰਨਾ ਪੁਲਸ ਦੀ ਵੱਡੀ ਸਫ਼ਲਤਾ, ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਤੋਂ ਸਵਾ ਕਰੋੜ ਦੀ ਚਾਂਦੀ ਕੀਤੀ ਬਰਾਮਦ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

shivani attri

This news is Content Editor shivani attri