ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ ’ਤੇ ਸਕਿਓਰਿਟੀ ਗਾਰਡ ਦੀ ਮੌਤ

Wednesday, Dec 08, 2021 - 06:26 PM (IST)

ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ ’ਤੇ ਸਕਿਓਰਿਟੀ ਗਾਰਡ ਦੀ ਮੌਤ

ਕਪੂਰਥਲਾ (ਮਹਾਜਨ)-ਪਿੰਡ ਸਰੂਪਵਾਲ ਦੇ ਨੇੜੇ ਅਣਪਛਾਤੇ ਵਾਹਨ ਨੇ ਸਾਈਕਲ ਸਵਾਰ ਸਕਿਓਰਿਟੀ ਗਾਰਡ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਮੌਕੇ ਉਤੇ ਤੁਰੰਤ ਉਸ ਨੂੰ ਇਲਾਜ ਵਾਸਤੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਬੇਗੋਵਾਲ ਪੁਲਸ ਨੇ ਮ੍ਰਿਤਕ ਕੇ ਨਜ਼ਦੀਕੀ ਰਿਸ਼ਤੇਦਾਰ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਦੇ ਖਿਲਾਫ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਮੋਰਿੰਡਾ 'ਚ ਵੱਡੀ ਵਾਰਦਾਤ, ਸਾਬਕਾ ਕਾਂਗਰਸੀ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ

ਮ੍ਰਿਤਕ ਦੀ ਪਛਾਣ 54 ਸਾਲਾ ਬਲਕਾਰ ਸਿੰਘ ਪੁੱਤਰ ਖੁਸ਼ਹਾਲ ਸਿੰਘ ਵਾਸੀ ਵਾਰਡ ਨੰਬਰ 9 ਬੇਗਵਾਲ ਦੇ ਰੂਪ ’ਚ ਹੋਈ ਹੈ। ਮ੍ਰਿਤਕ ਦੇ ਨਜ਼ਦੀਕੀ ਰਿਸ਼ਤੇਦਾਰ ਅਵਤਾਰ ਸਿੰਘ ਵਾਸੀ ਬੇਗੋਵਾਲ ਨੇ ਥਾਣਾ ਬੇਗੋਵਾਲ ਪੁਲਸ ਨੂੰ ਦਿਤੇ ਬਿਆਨ ’ਚ ਦੱਸਿਆ ਕਿ ਬਲਕਾਰ ਸਿੰਘ ਬੇਗੋਵਾਲ ’ਚ ਪਿੰਡ ਸਰੂਪਵਾਲ ਦੇ ਨੇੜੇ ਸਥਿਤ ਪੈਟ੍ਰੋਲ ਪੰਪ ’ਤੇ ਬਤੌਰ ਸਕਿਓਰਿਟੀ ਗਾਰਡ ਸੀ ਅਤੇ ਸੋਮਵਾਰ ਰਾਤ 9 ਵਜੇ ਸਾਈਕਲ ’ਤੇ ਡਿਊਟੀ ’ਤੇ ਜਾ ਰਿਹਾ ਸੀ। ਜਦੋਂ ਉਹ ਪਿੰਡ ਦੇ ਨੇੜੇ ਪਹੁੰਚਿਆ ਤਾਂ ਮੌਕੇ ’ਤੇ ਹਾਜ਼ਰ ਲੋਕਾਂ ਮੁਤਾਬਕ ਚਿੱਟੇ ਰੰਗ ਦੀ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜ਼ਖ਼ਮੀ ਨੂੰ 108 ਨੰਬਰ ਐਂਬੂਲੈਂਸ ਦੀ ਸਹਾਇਤ ਨਾਲ ਬੇਗੋਵਾਲ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਮਾਮਲੇ ਦੀ ਜਾਂਚ ਕਰ ਰਹੇ ਐੱਸ. ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ ਅਤੇ ਅਣਪਛਾਤੇ ਵਾਹਨ ਚਾਲਕ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ ’ਚ ਬਾਦਲ ਪਰਿਵਾਰ ਨੂੰ ਝਟਕਾ ਦੇਣ ਲਈ ਭਾਜਪਾ ਨੇ ਤਿਆਰ ਕੀਤੀ ਰਣਨੀਤੀ


author

shivani attri

Content Editor

Related News