ਨੂੰਹ ਨੂੰ ਲਿਜਾਂਦੇ ਸਮੇਂ ਵਿਅਕਤੀ ਨਾਲ ਵਾਪਰਿਆ ਹਾਦਸਾ, ਮੌਕੇ ''ਤੇ ਮੌਤ

Thursday, May 14, 2020 - 12:11 PM (IST)

ਨੂੰਹ ਨੂੰ ਲਿਜਾਂਦੇ ਸਮੇਂ ਵਿਅਕਤੀ ਨਾਲ ਵਾਪਰਿਆ ਹਾਦਸਾ, ਮੌਕੇ ''ਤੇ ਮੌਤ

ਭਵਾਨੀਗੜ੍ਹ (ਵਿਕਾਸ, ਸੰਜੀਵ)— ਸ਼ਹਿਰ ਤੋਂ ਸਮਾਣਾ ਨੂੰ ਜਾਂਦੀ ਸੜਕ 'ਤੇ ਅੱਜ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ।

ਇਸ ਸਬੰਧੀ ਸੰਤੋਖ ਸਿੰਘ ਐੱਸ. ਆਈ. ਥਾਣਾ ਭਵਾਨੀਗੜ੍ਹ ਨੇ ਦੱਸਿਆ ਕਿ ਵੀਰਵਾਰ ਸਵੇਰੇ ਬਲਵੀਰ ਸਿੰਘ (55) ਵਾਸੀ ਪਿੰਡ ਮਾਝੀ ਮੋਟਰਸਾਈਕਲ 'ਤੇ ਆਪਣੀ ਨੂੰਹ ਨੂੰ ਲੈਣ ਲਈ ਸਮਾਣਾ ਨੇੜਲੇ ਪਿੰਡ ਗੁਰਦਿਆਲਪੁਰਾ ਜਾ ਰਿਹਾ ਸੀ ਤਾਂ ਇਸ ਦੌਰਾਨ ਪਿੰਡ ਬਾਲਦ ਖੁਰਦ ਨੇੜੇ ਸੜਕ 'ਤੇ ਖੜ੍ਹੇ ਇਕ ਟਰੱਕ ਦੇ ਪਿੱਛੇ ਅਚਾਨਕ ਟਕਰਾ ਜਾਣ ਕਾਰਨ ਬਲਵੀਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਐੱਸ. ਆਈ. ਸੰਤੋਖ ਸਿੰਘ ਨੇ ਦੱਸਿਆ ਕਿ ਪੁਲਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

shivani attri

Content Editor

Related News