ਜਲੰਧਰ: ਕਰਤਾਰਪੁਰ ਮੁੱਖ ਹਾਈਵੇਅ ''ਤੇ ਵਾਪਰਿਆ ਸੜਕ ਹਾਦਸਾ, ਇਕ ਦੀ ਮੌਤ (ਤਸਵੀਰਾਂ)
Monday, Nov 13, 2017 - 06:38 PM (IST)
ਜਲੰਧਰ(ਸੋਨੂੰ)— ਜਲੰਧਰ ਦੇ ਕਰਤਾਰਪੁਰ ਮੁੱਖ ਹਾਈਵੇਅ 'ਤੇ ਸੜਕ ਹਾਦਸਾ ਵਾਪਰਨ ਨਾਲ ਇਕ ਵਿਅਕਤੀ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਸਰਾਏ ਖਾਸ ਤੋਂ ਘਰ ਦੇ ਲਈ ਰਾਸ਼ਨ ਦਾ ਸਾਮਾਨ ਲੈਣ ਲਈ ਕਰਤਾਰਪੁਰ ਜਾ ਰਹੇ ਗੁਰਮੇਜ ਮਸੀਹ ਸਰਾਏ ਖਾਸ ਮੇਨ ਹਾਈਵੇਅ ਤੋਂ ਕਰਤਾਰਪੁਰ ਵੱਲ ਜਾ ਰਿਹਾ ਸੀ ਕਿ ਸੜਕ ਕ੍ਰਾਸ ਕਰਦੇ ਸਮੇਂ ਪਿੱਛੇ ਤੋਂ ਆ ਰਹੀ ਇਕ ਤੇਜ਼ ਰਫਤਾਰ ਮਾਈਕ੍ਰਾ ਕਾਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਗੁਰਮੇਜ ਮਸੀਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਅਤੇ ਮੌਕੇ 'ਤੇ ਕਾਰ ਚਾਲਕ ਨੇ ਉਸ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ। ਇਸ ਦੌਰਾਨ ਜਦੋਂ ਉਸ ਨੇ ਦੇਖਿਆ ਕਿ ਉਸ ਦੀ ਹਾਲਤ ਜ਼ਿਆਦਾ ਖਰਾਬ ਹੋ ਰਹੀ ਹੈ ਤਾਂ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਕਾਰ ਚਾਲਕ ਉਥੋਂ ਕਾਰ ਲੈ ਕੇ ਫਰਾਰ ਹੋ ਗਿਆ। ਜਿਸ ਤੋਂ ਬਾਅਦ ਗੁਰਮੇਜ ਦੀ ਇਲਾਜ ਦੌਰਾਨ ਮੌਤ ਹੋ ਗਈ।

ਮੌਕੇ 'ਤੇ ਥਾਣਾ ਮਕਸੂਦਾਂ ਦੇ ਐੱਸ. ਐੱਚ. ਓ. ਜਸਵਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਰੱਖਵਾ ਦਿੱਤਾ ਹੈ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
