ਸੜਕ ਹਾਦਸੇ ''ਚ ਇਕ ਵਿਅਕਤੀ ਦੀ ਮੌਤ

12/10/2017 5:24:25 PM

ਸ਼ਾਮਚੁਰਾਸੀ (ਚੁੰਬਰ)— ਪਿੰਡ ਚੱਕੋਵਾਲ ਸ਼ੇਖਾਂ ਦੇ ਇਕ ਵਿਅਕਤੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਮੁਤਾਬਕ ਸੁਖਦੇਵ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਚੱਕੋਵਾਲ ਸ਼ੇਖਾਂ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਭਰਾ ਬਲਵੰਤ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਚੱਕੋਵਾਲ ਸ਼ੇਖਾਂ ਆਪਣੇ ਮੋਟਰਸਾਈਕਲ ਨੰਬਰ ਪੀ. ਬੀ. 07 ਜੈੱਡ 7914 'ਤੇ ਹੁਸ਼ਿਆਰਪੁਰ ਤੋਂ ਵਾਪਸ ਪਿੰਡ ਆ ਰਿਹਾ ਸੀ ਕਿ ਰਸਤੇ ਵਿਚ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆ ਗਿਆ ਅਤੇ ਉਸ ਦੀ ਮੌਕੇ ਦੇ ਹੀ ਮੌਤ ਹੋ ਗਈ। ਪੁਲਸ ਨੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।


Related News