ਨਕੋਦਰ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, 2 ਨੌਜਵਾਨਾਂ ਦੀ ਮੌਤ

Tuesday, Jan 02, 2018 - 06:18 PM (IST)

ਜਲੰਧਰ/ਕਾਲਾ ਸੰਘਿਆਂ(ਅਮਰਜੀਤ ਨਿੱਝਰ,ਗੁਰਵਿੰਦਰ ਕੌਰ)— ਸੰਘਣੀ ਧੁੰਦ ਦੇ ਕਾਰਨ ਮੰਗਲਵਾਰ ਸਵੇਰੇ ਕਰੀਬ 8 ਵਜੇ ਨਕੋਦਰ ਰੋਡ 'ਤੇ ਭਿਆਨਕ ਸੜਕ ਹਾਦਸਾ ਵਾਪਰਨ ਨਾਲ 2 ਨੌਜਵਾਨਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮਾਧੋਪੁਰ ਜੱਲੋਵਾਲ ਦੇ ਰਹਿਣ ਵਾਲੇ ਇਹ ਦੋਵੇਂ ਨੌਜਵਾਨ ਆਪਣੇ ਪਿੰਡ ਤੋਂ ਕਾਲਾ ਸੰਘਿਆਂ ਵੱਲ ਮੋਟਰਸਾਈਕਲ 'ਤੇ ਆ ਰਹੇ ਸਨ ਕਿ ਸੰਘਣੀ ਧੁੰਦ ਦੇ ਕਾਰਨ ਇਨ੍ਹਾਂ ਦਾ ਮੋਟਰਸਾਈਕਲ ਸਕੂਲ ਬੱਸ 'ਚ ਜਾ ਵੱਜਾ।

PunjabKesari

ਇਸ ਭਿਆਨਕ ਹਾਦਸੇ 'ਚ ਨਵਜੋਤ ਸਿੰਘ ਪੁੱਤਰ ਸਵ. ਪਰਮਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦਵਿੰਦਰ ਸਿੰਘ (23) ਪੁੱਤਰ ਚਰਨਜੀਤ ਸਿੰਘ ਦੀ ਹਸਪਤਾਲ ਲਿਜਾਂਦੇ ਸਮੇਂ ਰਸਤੇ 'ਚ ਮੌਤ ਹੋ ਗਈ।

PunjabKesari

ਮੌਕੇ 'ਤੇ ਪਹੁੰਚੀ ਪੁਲਸ ਪਾਰਟੀ ਨੇ ਘਟਨਾ ਵਾਲੇ ਸਥਾਨ ਦਾ ਜਾਇਜ਼ਾ ਲਿਆ ਅਤੇ ਮ੍ਰਿਤਕਾਂ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਭਰਾ ਰਛਪਾਲ ਸਿੰਘ ਨੇ ਦਸਿਆ ਕਿ ਉਸ ਦਾ ਭਰਾ ਦਵਿੰਦਰ ਸਿੰਘ (23) ਪੁੱਤਰ ਚਰਨ ਸਿੰਘ ਨਿਵਾਸੀ ਪਿੰਡ ਮਾਧੋਪੁਰ ਜੱਲੋਵਾਲ ਅਤੇ ਨਵਜੋਤ ਸਿੰਘ (22) ਪੁੱਤਰ ਪਰਮਜੀਤ ਸਿੰਘ ਨਿਵਾਸੀ ਬਿਆਸ ਆਪਣੇ ਰਿਸ਼ਤੇਦਾਰ ਨੂੰ ਮਿਲਣ ਲਈ ਪਿੰਡ ਨਿੱਝਰਾਂ ਜਾ ਰਹੇ ਸਨ ਕਿ ਸੰਘਣੀ ਧੁੰਦ ਹੋਣ ਕਾਰਨ ਉਨ੍ਹਾਂ ਦਾ ਮੋਟਰਸਾਈਕਲ ਸਿੱਧਾ ਸਕੂਲੀ ਬੱਸ ਨਾਲ ਟਕਰਾ ਗਿਆ, ਟੱਕਰ ਇਨ੍ਹੀ ਖਤਰਨਾਕ ਸੀ ਕਿ ਦੋਵਾਂ ਦੀ ਮੌਤ ਹੋ ਗਈ।

PunjabKesariਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਅਤੇ ਕੁੱਝ ਸਾਲ ਪਹਿਲਾਂ ਉਸ ਦੇ ਪਿਤਾ ਦੀ ਵੀ ਮੌਤ ਹੋ ਚੁਕੀ ਹੈ। ਇਸੇ ਤਰ੍ਹਾਂ ਦਵਿੰਦਰ ਸਿੰਘ ਦੇ ਪਿਤਾ ਅਤੇ ਭਰਾ ਦੀ ਵੀ ਕੁਝ ਸਾਲ ਪਹਿਲਾ ਮੌਤ ਹੋ ਚੁਕੀ ਸੀ। ਮ੍ਰਿਤਕਾਂ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਵਾਰਸਾ ਦੇ ਹਵਾਲੇ ਕਰ ਦਿੱਤਾ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।


Related News