ਸੜਕ ਹਾਦਸੇ ''ਚ ਮੋਟਰਸਾਈਕਲ ਸਵਾਰ ਦੀ ਮੌਤ

04/03/2018 11:06:19 AM

ਟਾਂਡਾ ਉੜਮੁੜ (ਪੰਡਿਤ ਵਰਿੰਦਰ)— ਹਾਈਵੇਅ 'ਤੇ ਬੀਤੀ ਦੇਰ ਸ਼ਾਮ ਪਿੰਡ ਮੂਨਕਾਂ ਨਜ਼ਦੀਕ ਹੋਏ ਸੜਕ ਹਾਦਸੇ 'ਚ ਖੁੱਡਾ ਨਿਵਾਸੀ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਇਹ ਹਾਦਸਾ 7.30 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦ ਟਾਂਡਾ ਤੋਂ ਆਪਣੇ ਪਿੰਡ ਵੱਲ ਜਾ ਰਹੇ ਮੋਟਰਸਾਈਕਲ ਸਵਾਰ ਹਰਜਿੰਦਰ ਸਿੰਘ ਪੁੱਤਰ ਚੰਨਣ ਸਿੰਘ ਨਿਵਾਸੀ ਖੁੱਡਾ ਦੇ 'ਚ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਗੰਭੀਰ ਰੂਪ 'ਚ ਜ਼ਖਮੀ ਹੋਏ ਹਰਜਿੰਦਰ ਸਿੰਘ ਨੂੰ ਇਲਾਜ ਲਈ ਟਾਂਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਪਰ ਉਸ ਦੀ ਮੌਤ ਹੋ ਗਈ।  


Related News