ਬੇਕਾਬੂ ਕਾਰ ਦਰੱਖਤ ਨਾਲ ਟਕਰਾਈ, 2 ਦੀ ਮੌਤ

Thursday, Apr 19, 2018 - 10:30 AM (IST)

ਬੇਕਾਬੂ ਕਾਰ ਦਰੱਖਤ ਨਾਲ ਟਕਰਾਈ, 2 ਦੀ ਮੌਤ

ਸ੍ਰੀ ਆਨੰਦਪੁਰ ਸਾਹਿਬ (ਰਾਕੇਸ਼)— ਢਾਬੇ 'ਤੇ ਖਾਣਾ ਖਾਣ ਜਾ ਰਹੇ 4 ਵਿਅਕਤੀ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਇਹ ਹਾਦਸਾ ਬੁੱਧਵਾਰ ਦੇਰ ਰਾਤ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ 4 ਵਿਅਕਤੀ ਬੁੱਧਵਾਰ ਦੇਰ ਰਾਤ ਢਾਬੇ 'ਤੇ ਖਾਣਾ ਖਾਣ ਜਾ ਰਹੇ ਸਨ ਕਿ ਅਚਾਨਕ ਇਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 2 ਲੋਕ ਜ਼ਖਮੀ ਹੋ ਗਏ। ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖਮੀ ਹੋਏ 2 ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ।


Related News