ਹੁਸ਼ਿਆਰਪੁਰ : ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ, 3 ਜ਼ਖਮੀ (ਤਸਵੀਰਾਂ)
Friday, Aug 17, 2018 - 01:54 PM (IST)
ਹੁਸ਼ਿਆਰਪੁਰ (ਅਮਰੀਕ) - ਹੁਸ਼ਿਆਰਪੁਰ ਦੇ ਸਰਕਾਰੀ ਕਾਲਜ ਚੌਕ 'ਤੇ ਵਾਪਰੇ ਸੜਕ ਹਾਦਸੇ 'ਚ ਲੁਧਿਆਣਾ ਦੇ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ 3 ਨੌਜਵਾਨ ਗੰਭੀਰ ਤੌਰ 'ਤੇ ਜ਼ਖਮੀ ਹੋ ਗਏ।
ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖਮੀ ਨੌਜਵਾਨਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾ ਦਿੱਤਾ ਪਰ ਡਾਕਟਰਾਂ ਨੇ ਉਨ੍ਹਾਂ ਦੀ ਨਾਜ਼ੁਕ ਹਾਲਤ ਵੇਖਦੇ ਹੋਏ ਉਨ੍ਹਾਂ ਨੂੰ ਹੋਰ ਹਸਪਤਾਲ ਰੈਫਰ ਕਰ ਦਿੱਤਾ।

ਮਿਲੀ ਜਾਣਕਾਰੀ ਅਨੁਸਾਰ ਉਕਤ ਚਾਰੋਂ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਹੇ ਸਨ ਕਿ ਉਨ੍ਹਾਂ ਨੂੰ ਟੈਂਪੂ ਨੇ ਆਪਣੀ ਲਪੇਟ 'ਚ ਲੈ ਲਿਆ। ਇਸ ਹਾਦਸੇ ਤੋਂ ਬਾਅਦ ਟੈਂਪੂ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ, ਜਿਸ ਦੀ ਪਛਾਣ ਮਲਕੀਤ ਸਿੰਘ ਪੁੱਤਰ ਲੇਖਰਾਜ ਵਾਸੀ ਥਾਣਾ ਮਲੋਹ ਜ਼ਿਲਾ ਫਤਿਹਗੜ੍ਹ ਵਜੋਂ ਹੋਈ ਹੈ। ਮ੍ਰਿਤਕ ਦੀ ਪਛਾਣ ਰਮਨ ਸਿਡਾਣਾ ਪੁੱਤਰ ਕ੍ਰਿਸ਼ਨ ਕੁਮਾਰ ਵਾਸੀ ਲੁਧਿਆਣਾ ਵਜੋਂ ਹੋਈ ਹੈ। ਇਸ ਦੇ ਨਾਲ ਹੀ ਜ਼ਖਮੀਆਂ ਦੀ ਪਛਾਣ ਅਮਨ ਮਿਸ਼ਰਾ, ਹਰਿਤ ਪੁਰੀ ਅਤੇ ਅਮਨਦੀਪ ਸਿੰਘ ਦੇ ਨਾਵਾਂ ਨਾਲ ਹੋਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
