ਜਲੰਧਰ: ਸਾਹਨੀ ਪਿੰਡ ਦੇ ਕੋਲ ਪਲਟੀ ਬੱਸ, ਕਈ ਯਾਤਰੀ ਜ਼ਖਮੀ (ਵੀਡੀਓ)

07/04/2017 1:35:44 PM

ਜਲੰਧਰ/ਫਗਵਾੜਾ— ਫਗਵਾੜਾ ਨੇੜੇ ਪੈਂਦੇ ਪਿੰਡ ਸਾਹਨੀ ਦੇ ਕੋਲ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਬੱਸ ਬੇਕਾਬੂ ਹੋ ਕੇ ਪਲਟ ਗਈ। ਇਸ ਦੌਰਾਨ ਇਕ ਦਰਜ਼ਨ ਤੋਂ ਵੱਧ ਯਾਤਰੀ ਜ਼ਖਮੀ ਹੋ ਗਏ ਹਨ। ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਤੁਰੰਤ ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਸ ਵੱਲੋਂ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।