ਨਵਾਂਸ਼ਹਿਰ: ਸੜਕ ਹਾਦਸੇ ਨੇ ਖੋਹ ਲਈਆਂ ਪਰਿਵਾਰ ਦੀਆਂ ਖ਼ੁਸ਼ੀਆਂ, ਮਾਪਿਆਂ ਦੇ ਜਵਾਨ ਪੁੱਤ ਦੀ ਹੋਈ ਮੌਤ

Thursday, Dec 16, 2021 - 06:33 PM (IST)

ਨਵਾਂਸ਼ਹਿਰ: ਸੜਕ ਹਾਦਸੇ ਨੇ ਖੋਹ ਲਈਆਂ ਪਰਿਵਾਰ ਦੀਆਂ ਖ਼ੁਸ਼ੀਆਂ, ਮਾਪਿਆਂ ਦੇ ਜਵਾਨ ਪੁੱਤ ਦੀ ਹੋਈ ਮੌਤ

ਨਵਾਂਸ਼ਹਿਰ (ਤ੍ਰਿਪਾਠੀ) - ਟੂਰਿਸਟ ਕਾਰ ਦੀ ਚਪੇਟ ’ਚ ਆਉਣ ਨਾਲ 27 ਸਾਲ ਦੇ ਨੌਜਵਾਨ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਹੈ। ਮੌਕੇ ’ਤੇ ਮਿਲੀ ਜਾਣਕਾਰੀ ਮੁਤਾਬਕ ਪਿੰਡ ਮੱਲ੍ਹਪੁਰ ਦੇ ਨੇੜੇ ਪਿੰਡ ਨਵਾਂਪਿੰਡ ਠੱਕਰਵਾਲ ਜ਼ਿਲ੍ਹਾ ਕਪੂਰਥਲਾ ਰਾਹੋਂ ਵੱਲੋਂ ਆ ਰਿਹਾ ਸੀ ਕਿ ਸਾਹਮਣੇ ਆ ਰਹੀ ਇਕ ਟੂਰਿਸਟ ਕਾਰ ਦੀ ਚਪੇਟ ’ਚ ਆ ਗਿਆ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

PunjabKesari

ਥਾਣਾ ਔੜ ਦੇ ਜਾਂਚ ਅਫ਼ਸਰ ਰਾਮ ਪ੍ਰਕਾਸ਼ ਨੇ ਦੱਸਿਆ ਕਿ ਲਾਸ਼ ਨੂੰ ਪੁਲਸ ਨੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਜ਼ਿਲਾ ਹਸਪਤਾਲ ਨਵਾਂਸ਼ਹਿਰ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ ਅਤੇ ਸ਼ਿਕਾਇਤ ਦੇ ਆਧਾਰ ’ਤੇ ਅੱਗਲੇਰੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇਗਾ। ਟੂਰਿਸਟ ਕਾਰ ਦੇ ਚਾਲਕ ਨੇ ਦੱਸਿਆ ਕਿ ਸਾਹਮਣੇ ਵੱਲੋਂ ਆ ਰਿਹਾ ਮੋਟਰਸਾਈਕਲ ਸਵਾਰ ਉਨ੍ਹਾਂ ਦੀ ਕਾਰ ਨਾਲ ਟਕਾਉਣ ਉਪਰੰਤ ਫੁੱਟਪਾਥ ’ਤੇ ਡਿੱਗ ਗਿਆ ਸੀ।

ਇਹ ਵੀ ਪੜ੍ਹੋ:  ਬਾਦਲਾਂ ਦੇ ਗੜ੍ਹ ਲੰਬੀ 'ਚ ਬੋਲੇ ਕੇਜਰੀਵਾਲ, ਚੰਨੀ ਸਰਕਾਰ ਸਭ ਤੋਂ ਵੱਡੀ ਨੌਟਕੀਬਾਜ਼ ਤੇ ਡਰਾਮੇਬਾਜ਼ ਦੀ ਸਰਕਾਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 

 


author

shivani attri

Content Editor

Related News