ਬਲਾਚੌਰ ਵਿਖੇ ਕਾਰ ਤੇ ਕੰਬਾਇਨ ਦੀ ਹੋਈ ਭਿਆਨਕ ਟੱਕਰ, 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਮੌਤ

Saturday, Oct 02, 2021 - 05:57 PM (IST)

ਬਲਾਚੌਰ ਵਿਖੇ ਕਾਰ ਤੇ ਕੰਬਾਇਨ ਦੀ ਹੋਈ ਭਿਆਨਕ ਟੱਕਰ, 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਮੌਤ

ਜਾਡਲਾ/ਬਲਾਚੌਰ (ਜ.ਬ.)- ਨਵਾਂਸ਼ਹਿਰ-ਚੰਡੀਗੜ੍ਹ ਸੜਕ ਪਿੰਡ ਨਾਈ ਮਜਾਰਾ ਵਿਖੇ ਅੱਜ ਦੁਪਹਿਰ ਕਰੀਬ ਦੋ ਵਜੇ ਇਕ ਕਾਰ ਅਤੇ ਕੰਬਾਇਨ ਦੀ ਹੋਈ ਟੱਕਰ ਵਿਚ ਪਤੀ ਦੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਝੋਨਾ ਕੱਟਣ ਵਾਲੀ ਕੰਬਾਇਨ ਨਵਾਂਸ਼ਹਿਰ ਪਾਸੇ ਤੋਂ ਬਲਾਚੌਰ ਵਲ ਜਾ ਰਹੀ ਸੀ ਜਦੋਂ ਉਹ ਉਕਤ ਸਥਾਨ ’ਤੇ ਪਹੁੰਚੀ ਤਾਂ ਉਨ੍ਹਾਂ ਦੀ ਕੰਬਾਇਨ ਨੂੰ ਇਕ ਕਾਰ ਪੀ.ਬੀ. 07 ਵਾਈ 2107 ਜਿਸ ਨੂੰ ਰਛਪਾਲ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਢਾਡਾ ਕਲਾਂ ਚਲਾ ਰਿਹਾ ਸੀ, ਦੀ ਪਿੱਛੇ ਤੋਂ ਜ਼ਬਰਦਸਤ ਟੱਕਰ ਹੋ ਗਈ।

ਇਹ ਵੀ ਪੜ੍ਹੋ : ਪਰਗਟ ਸਿੰਘ ਦੇ ਵੱਡੇ ਇਲਜ਼ਾਮ, ਕਿਹਾ-ਕੈਪਟਨ ਦੇ ਕਹਿਣ 'ਤੇ ਕੇਂਦਰ ਨੇ ਲਾਈ ਝੋਨੇ ਦੀ ਖ਼ਰੀਦ 'ਤੇ ਰੋਕ (ਵੀਡੀਓ)

PunjabKesari

ਕੰਬਾਇਨ ਚਾਲਕ ਨੇ ਦੱਸਿਆ ਕਿ ਕਾਰ ਜਦੋਂ ਉਨ੍ਹਾਂ ਦੇ ਪਿੱਛੇ ਵੱਜੀ ਤਾਂ ਉਨ੍ਹਾਂ ਦੀ ਕੰਬਾਇਨ ਵੀ ਪਲਟੀ ਖਾਣ ਤੋਂ ਬਚ ਗਈ। ਟੱਕਰ ਹੋਣ ’ਤੇ ਪਤੀ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਉਸ ਨਾਲ ਬੈਠੀ ਉਸ ਦੀ ਪਤਨੀ ਪ੍ਰਵੀਨ ਕੌਰ, ਜਿਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਸ਼ਹਿਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਕੁੜੀ ਦੇ ਪਿਤਾ ਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਛਪਾਲ ਸਿੰਘ ਦਾ ਵਿਆਹ ਕਰੀਬ 6 ਮਹੀਨੇ ਪਹਿਲਾਂ ਹੀ ਹੋਇਆ ਸੀ। ਅੱਜ ਉਹ ਦੋਵੇਂ ਉਨ੍ਹਾਂ ਦੇ ਪਿੰਡ ਤਾਜੋਵਾਲ ਬੇਟ ਵਿਖੇ ਮਿਲਣ ਆ ਰਹੇ ਸਨ। ਜਦੋਂ ਉਹ ਇਸ ਜਗਾ ’ਤੇ ਆਏ ਤਾਂ ਉਨ੍ਹਾਂ ਨਾਲ ਇਹ ਭਾਣਾ ਵਰਤ ਗਿਆ। ਮੌਕੇ ’ਤੇ ਪਹੁੰਚ ਜਾਡਲਾ ਪੁਲਸ ਚੌਂਕੀ ਦੇ ਮੁਲਾਜ਼ਮਾਂ ਵੱਲੋਂ ਵਾਹਨਾਂ ਨੂੰ ਆਪਣੇ ਕਬਜ਼ੇ ਵਿਚ ਲੈ ਅਗਲੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ।

ਇਹ ਵੀ ਪੜ੍ਹੋ : ਜਲੰਧਰ ਵਿਖੇ ਕਿਸਾਨਾਂ ਵੱਲੋਂ ਮੰਤਰੀ ਪਰਗਟ ਸਿੰਘ ਦੀ ਕੋਠੀ ਦਾ ਘਿਰਾਓ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News